ਸ਼੍ਰੋਮਣੀ ਅਕਾਲੀ ਦਲ ਦੀ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈਕੇ ਹਲਕੇ ਦੇ ਵਰਕਰਾਂ ਤੇ ਆਗੂਆਂ ਵਿੱਚ ਵਧੇਰੇ ਉਤਸ਼ਾਹ:--- ਰਾਜੂ ਖੰਨਾ
- ਸ਼੍ਰੀ ਫਤਿਹਗੜ੍ਹ ਸਾਹਿਬ
- (Asia/Kolkata)
ਰੈਲੀ ਦੇ ਪ੍ਰਬੰਧਾ ਤੇ ਅਮਲੋਹ ਸ਼ਹਿਰ ਦੀ ਜੱਥੇਬੰਦੀ ਦੇ ਵਿਸਥਾਰ ਲਈ ਕੀਤੀਆਂ ਮੀਟਿੰਗ ਵਿੱਚ ਵਿਚਾਰਾਂ ( ਮੁਖ਼ਤਿਆਰ ਸਿੰਘ)ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈਕੇ ਕਿ, ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਹਰ ਹਲਕੇ ਵਿੱਚ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਸ਼ਾਲ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਹਲਕੇ ਦੇ ਵਰਕਰਾਂ ਤੇ ਆਗੂਆਂ ਵਿੱਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਅਮਲੋਹ ਸ਼ਹਿਰ ਦੇ ਸਮੁੱਚੇ ਵਰਕਰਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਪਾਰਟੀ ਦਫ਼ਤਰ ਅਮਲੋਹ ਵਿਖੇ ਮੀਟਿੰਗ ਕਰਨ ਸਮੇਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿੱਚ ਜੋ ਅੱਜ ਹਾਲਾਤ ਸੂਬੇ ਅੰਦਰ ਪੈਦਾ ਹੋਏ ਹਨ, ਉਨ੍ਹਾਂ ਤੋਂ ਪੰਜਾਬ ਦਾ ਬੱਚਾ ਬੱਚਾ ਜਾਣੂੰ ਹੈਂ। ਆਪ ਸਰਕਾਰ ਵੱਲੋਂ ਜੋ ਪੰਜਾਬ ਦੇ ਖਜ਼ਾਨੇ ਦੀ ਲੁੱਟ ਕਰਕੇ ਹੋਰਨਾਂ ਸੂਬਿਆਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਤੇ ਹਾਲਾਤ ਇਹ ਹਨ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਤਨਖਾਹਾਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ। ਹਰ ਰੋਜ਼ ਹੋ ਰਹੇ ਕਤਲ,ਲੁੱਟਾ ਖੋਹਾਂ,ਫਿਰੋਤੀਆ ਦਾ ਸੂਬੇ ਅੰਦਰ ਬੋਲਬਾਲਾ ਹੈ। ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਖਰਾਬ ਹੈ।ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਨੁਮਾਇੰਦੇ ਮੂਕ ਦਰਸ਼ਕ ਦਿਖਾਈ ਦੇ ਰਹੇ ਹਨ। ਜਿਸ ਤੋਂ ਪਰਦਾ ਚੁੱਕਣ ਲਈ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਆਪ ਸਭ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਹਨਾਂ ਰੈਲੀਆਂ ਨੂੰ ਕਾਮਯਾਬ ਕਰਨਾ ਚਾਹੀਦਾ ਹੈ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਲਕਾ ਅਮਲੋਹ ਦੀ 25 ਮਾਰਚ ਨੂੰ ਹੋਣ ਜਾ ਰਹੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵੱਡੀ ਗਿਣਤੀ ਵਿੱਚ ਸਾਮਿਲ ਹੋਣ ਤਾ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਹਲਕੇ ਅੰਦਰ ਹੋਰ ਵੀ ਮਜ਼ਬੂਤ ਹੋ ਸਕੇ। ਅੱਜ ਦੀ ਇਸ ਮੀਟਿੰਗ ਵਿੱਚ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ,ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਪਰਮਿੰਦਰ ਸਿੰਘ ਨੀਟਾ ਸੰਧੂ,ਹਲਕਾ ਪ੍ਰਧਾਨ ਡਾ ਅਰੁਜਨ ਸਿੰਘ ਅਮਲੋਹ,ਮਿੰਟੂ ਅਰੌੜਾ, ਗੁਰਦੀਪ ਸਿੰਘ ਮੰਡੋਫਲ, ਗੁਰਦੀਪ ਸਿੰਘ ਬੱਬੀ,ਬਲਵੰਤ ਸਿੰਘ ਮਾਨ, ਬਲਤੇਜ ਸਿੰਘ ਸਾਬਕਾ ਕੌਂਸਲਰ, ਮਨਜੀਤ ਸਿੰਘ ਕੈਂਥ, ਸੁਰਿੰਦਰ ਸਿੰਘ ਜੇ ਈ, ਗੁਰਪ੍ਰੀਤ ਸਿੰਘ ਗੁਰੀ, ਗੁਰਮੇਲ ਸਿੰਘ ਅਮਲੋਹ, ਤੋਂ ਇਲਾਵਾ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Leave a Reply