Daily Suraj

ਪੰਜਾਬੀ

ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ, ਹੁਣ 6 ਮਾਰਚ ਨੂੰ ਹੋਵੇਗੀ

05 Mar, 2026 12:35 PM

ਪੰਜਾਬ ਕੈਬਨਿਟ ਦੀ ਅੱਜ 5 ਮਾਰਚ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 6 ਮਾਰਚ 2026 ਨੂੰ ਸਵੇਰੇ 9:30 ਵਜੇ ਹੋਵੇਗੀ। ਨਵੀਂ ਤਾਰੀਖ਼ ਅਨੁਸਾਰ ਕੈਬਨਿਟ ਦੀ ਇਹ ਬੈਠਕ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਣ ਦੀ ਸੰਭਾਵਨਾ ਹੈ ਅਤੇ ਕੁਝ ਮਹੱਤਵਪੂਰਨ ਫ਼ੈਸਲੇ ਵੀ ਲਏ ਜਾ ਸਕਦੇ ਹਨ। ਜਾਣਕਾਰੀ ਮੁਤਾਬਕ ਹੁਣ ਇਹ ਬੈਠਕ 6 ਮਾਰਚ ਨੂੰ ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਵਿਧਾਨ ਸਭਾ ਪ੍ਰੰਗਣ ਵਿੱਚ ਕਰਵਾਈ ਜਾਵੇਗੀ। ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਰਾਜ ਦੇ ਪ੍ਰਸ਼ਾਸਨਿਕ ਅਤੇ ਵਿਕਾਸ ਨਾਲ ਜੁੜੇ ਮਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

Latest News