Daily Suraj

ਪੰਜਾਬੀ

ਦੀ ਨਰੂਆਣਾ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ. ਦੇ ਮੇਜਰ ਸਿੰਘ ਢਿੱਲੋਂ ਬਣੇ ਪ੍ਰਧਾਨ

27 May, 2025 10:29 PM

ਬਠਿੰਡਾ : ਪਿੰਡ ਨਰੂਆਣਾ ਵਿਖੇ ਬਣੀ ਦੀ ਨਰੂਆਣਾ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ. ਦੀ ਹੋਈ ਚੋਣ ਚ ਮੇਜਰ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਇਆ ਗਿਆ ਹੈ ਜਦਕਿ ਮੀਤ ਪ੍ਰਧਾਨ ਸਤਵੀਰ ਸਿੰਘ ਬਣੇ ਹਨ। ਕਮੇਟੀ ਮੈਂਬਰਾਂ ਚ ਗੁਰਪਿਆਰ ਸਿੰਘ ਢਿੱਲੋਂ, ਗੁਰਚਰਨ ਸਿੰਘ ਸਰਾਂ, ਬਲਦੇਵ ਸਿੰਘ, ਨਛੱਤਰ ਸਿੰਘ, ਸੁਖਵੰਤ ਸਿੰਘ, ਪ੍ਰੇਮਜੀਤ ਸਿੰਘ, ਸੁਖਮੰਦਰ ਸਿੰਘ, ਇੰਦਰਜੀਤ ਕੌਰ ਤੇ ਸੁਖਪਾਲ ਕੌਰ ਬਣੇ ਹਨ। 

ਇਸ ਮੌਕੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਸੁਸਾਇਟੀ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਫਸਲੀ ਸੀਜ਼ਨ ਦੌਰਾਨ ਉਹ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦੇਣਗੇ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਚੁਣੀ ਗਈ ਸੀ। ਇਨ੍ਹਾਂ ਕਮੇਟੀ ਮੈਂਬਰਾਂ ਵੱਲੋਂ ਹੀ ਪ੍ਰਧਾਨ ਦੀ ਚੋਣ ਕੀਤੀ ਗਈ। ਇਸ ਮੌਕੇ ਨਿਰੀਖਕ ਮਨਦੀਪ ਕੌਰ, ਸਕੱਤਰ ਗੁਰਪ੍ਰੀਤ ਸਿੰਘ ਤੇ ਹਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਪਿੰਡ ਵਾਸੀ ਮੌਜੂਦ ਸਨ।

#MajorSinghDhillon #NarwanaCooperative #AgricultureService #NewPresident #CooperativeSociety #FarmersSupport #AgricultureLeadership

Posted By: Daily Suraj Bureau

Latest News