Daily Suraj

ਪੰਜਾਬੀ

ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ

27 Feb, 2026 05:55 PM

ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਦੀਆਂ ਗੋਲੀਕਾਂਡ ਵਿੱਚ ਹੋਏ ਐਨਕਾਊਂਟਰ ਦੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਗੱਲ ਕਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਆਦੀਆਂ ਪਿੰਡ ਵਿੱਚ ਪੁਲਿਸ ਚੌਕੀ ਦੇ ਅੰਦਰ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 ਇਸ ਘਟਨਾ ਦੇ ਇੱਕ ਮੁਲਜ਼ਮ ਰਣਜੀਤ ਸਿੰਘ ਦਾ 25 ਫਰਵਰੀ ਨੂੰ ਐਨਕਾਊਂਟਰ ਕੀਤਾ ਗਿਆ ਸੀ। ਇਸ ‘ਤੇ ਸੰਸਦ ਮੈਂਬਰ ਰੰਧਾਵਾ ਨੇ ਆਪਣਾ ਇਤਰਾਜ਼ ਜਤਾਇਆ ਹੈ।

Posted By: Daily Suraj Bureau

Latest News