ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਵਿਗੜੀ, ਦਿੱਲੀ AIIMS ਵਿੱਚ ਕਰਵਾਇਆ ਗਿਆ ਦਾਖ਼ਲ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਵਿਗੜੀ, ਦਿੱਲੀ AIIMS ਵਿੱਚ ਕਰਵਾਇਆ ਗਿਆ ਦਾਖ਼ਲ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। 65 ਸਾਲਾ ਕੇਂਦਰੀ ਮੰਤਰੀ ਜੇ.ਪੀ. ਨੱਡਾ ਦੇ ਕਈ ਮੈਡੀਕਲ ਟੈਸਟ ਕੀਤੇ ਗਏ ਹਨ। ਇਨ੍ਹਾਂ ਵਿੱਚ ਕੋਰੋਨਰੀ ਐਂਜੀਓਗ੍ਰਾਫੀ ਵੀ ਸ਼ਾਮਲ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ AIIMS ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜੇ.ਪੀ. ਨੱਡਾ ਦੀ ਹਾਲਤ ਫਿਲਹਾਲ ਸਥਿਰ ਹੈ। ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। AIIMS ਦੇ ਅਧਿਕਾਰਤ ਬਿਆਨ ਅਨੁਸਾਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਦੀ 13 ਅਗਸਤ 2026 ਦੀ ਸ਼ਾਮ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਜਾਂਚ ਕੀਤੀ ਗਈ। ਇਸ ਦੌਰਾਨ ਕੋਰੋਨਰੀ ਐਂਜੀਓਗ੍ਰਾਫੀ ਸਮੇਤ ਕਈ ਮੈਡੀਕਲ ਟੈਸਟ ਕੀਤੇ ਗਏ। ਹਸਪਤਾਲ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ਵਿੱਚ ਨਿਗਰਾਨੀ ਲਈ ਦਾਖ਼ਲ ਕੀਤਾ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਸਥਿਤੀ ਦਾ ਮੁਲਾਂਕਣ ਅਤੇ ਨਿਗਰਾਨੀ ਜਾਰੀ ਹੈ।