Daily Suraj

ਪੰਜਾਬੀ

ਜ਼ਿਲ੍ਹਾ ਪ੍ਰਸ਼ਾਸਨ ਦਾ ਫੈਸਲਾ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

18 Jan, 2026 05:26 PM

ਸਕੂਲ – ਕਾਲਜ ਰਹਿਣਗੇ ਬੰਦਬਰਨਾਲਾ, ਜ਼ਿਲ੍ਹਾ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।

Latest News