Daily Suraj

ਪੰਜਾਬੀ

‘ਆਪ’ ਨੇ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

20 Dec, 2024 05:30 AM

 ਬਠਿੰਡਾ : ਕੇਂਦਰੀ ਗ੍ਰਹਿ ਮੰਤਰੀ ਵੱਲੋਂ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਦਿੱਤੇ ਗਏ ਵਿਵਾਦਤ ਬਿਆਨ 'ਤੇ ਗੁੱਸਾ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਕਾਰਨ ਪਾਰਟੀ ਆਗੂ ਡਾ. ਅੰਬੇਦਕਰ ਪਾਰਕ ਵਿਖੇ ਇਕੱਠੇ ਹੋਏ, ਜਿੱਥੋਂ ਉਹ ਰੋਸ ਮਾਰਚ ਕੱਢ ਕੇ ਕਚਹਿਰੀ ਚੌਕ ਪੁੱਜੇ ਅਤੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇਸ਼ ਦਾ ਸੰਵਿਧਾਨ ਬਣਾਉਣ ਵਾਲੇ ਡਾ. ਭੀਮ ਰਾਓ ਅੰਬੇਡਕਰ ਖ਼ਿਲਾਫ਼ ਵਿਵਾਦਤ ਬਿਆਨ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰੀ ਮੰਤਰੀ ਨੂੰ ਸੈਸ਼ਨ ਵਿੱਚੋਂ ਬਾਹਰ ਕੱਢਿਆ ਜਾਵੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਹ ਖ਼ੁਦ ਮੁਆਫ਼ੀ ਮੰਗਣ। ਜਦੋਂਕਿ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਵਣ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਪੰਜਾਬ ਮੀਡੀਅਮ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਨੀਲ ਗਰਗ, ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਜੀਦਾ, ਵਪਾਰ ਵਿੰਗ ਦੇ ਚੇਅਰਮੈਨ ਅਨਿਲ ਠਾਕੁਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।

Posted By: Daily Suraj Bureau

Latest News