Daily Suraj

ਪੰਜਾਬੀ

ਗਣਤੰਤਰ ਦਿਵਸ: ਪਟਿਆਲਾ ਵਿੱਚ ਝੰਡਾ ਲਹਿਰਾਉਣਗੇ ਰਾਜਪਾਲ

02 Jan, 2026 05:48 PM

ਮੁੱਖ ਮੰਤਰੀ ਹੁਸ਼ਿਆਰਪੁਰ ਦੇ ਸਮਾਗਮ ਵਿਚ ਸ਼ਾਮਲ ਹੋਣਗੇੇ
ਚੰਡੀਗੜ੍ਹ,
ਰਾਜਪਾਲ ਗੁਲਾਬ ਚੰਦ ਕਟਾਰੀਆ। ਫਾਈਲ ਫੋਟੋ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗਣਤੰਤਰ ਦਿਵਸ ਦੇ ਮੌਕੇ ਰਾਜ ਪੱਧਰੀ ਸਮਾਗਮਾਂ ’ਚ ਪਟਿਆਲਾ ਵਿਚ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਚ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਆਮ ਰਾਜ ਪ੍ਰਬੰਧ ਵਿਭਾਗ ਨੇ 26 ਜਨਵਰੀ 2026 ਲਈ ਕੌਮੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦਾ ਪ੍ਰੋਗਰਾਮ ਅੱਜ ਜਾਰੀ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਵਿਚ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਇਸੇ ਤਰ੍ਹਾਂ ਹੀ ਕੈਬਨਿਟ ਵਜ਼ੀਰ ਵੀ ਵੱਖ ਵੱਖ ਜ਼ਿਲ੍ਹਿਆਂ ’ਚ ਕੌਮੀ ਝੰਡਾ ਲਹਿਰਾਉਣਗੇ। ਜਾਰੀ ਪ੍ਰੋਗਰਾਮ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਕੈਬਨਿਟ ਮੰਤਰੀ ਅਮਨ ਅਰੋੜਾ ਪਠਾਨਕੋਟ, ਡਾ.ਬਲਜੀਤ ਕੌਰ ਫ਼ਿਰੋਜ਼ਪੁਰ, ਮੰਤਰੀ ਸੰਜੀਵ ਅਰੋੜਾ ਫ਼ਰੀਦਕੋਟ, ਡਾ.ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਲਾਲ ਚੰਦ ਕਟਾਰੂਚੱਕ ਮਾਲੇਰਕੋਟਲਾ, ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਬੈਂਸ ਫ਼ਾਜ਼ਿਲਕਾ, ਹਰਭਜਨ ਸਿੰਘ ਈਟੀਓ ਲੁਧਿਆਣਾ, ਬਰਿੰਦਰ ਕੁਮਾਰ ਗੋਇਲ ਜਲੰਧਰ, ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਡਾ.ਰਵੀਜੋਤ ਸਿੰਘ ਮਾਨਸਾ, ਗੁਰਮੀਤ ਸਿੰਘ ਖੁੱਡੀਆਂ ਤਰਨ ਤਾਰਨ ਅਤੇ ਮੋਹਿੰਦਰ ਭਗਤ ਮੁਹਾਲੀ ਵਿਚ ਕੌਮੀ ਝੰਡੀ ਲਹਿਰਾਉਣਗੇ।

Posted By: Daily Suraj Bureau

Latest News