ਆਰਆਈਐਮਟੀ ਯੂਨੀਵਰਸਿਟੀ ਵਿੱਚ ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2026’ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
- ਸ਼੍ਰੀ ਫਤਿਹਗੜ੍ਹ ਸਾਹਿਬ
- (Asia/Kolkata)
( ਮੁਖ਼ਤਿਆਰ ਸਿੰਘ) ਆਰਆਈਐਮਟੀ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਾਤ੍ਰਭਾਸ਼ਾ ਦਿਵਸ 2026’ ਦੇ ਉਪਲੱਖ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਾਤ ਭਾਸ਼ਾ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਇਸ ਦੇ ਸੰਰੱਖਣ ਤੇ ਪ੍ਰਸਾਰ ਲਈ ਜਾਗਰੂਕਤਾ ਵਧਾਉਣਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਨਾਟਕਕਾਰ ਅਤੇ ‘ਸਾਹਿਤ ਅਕਾਦਮੀ ਯੁਵਾ ਪੁਰਸਕਾਰ’ ਅਤੇ ਰਾਜ ਪੱਧਰੀ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਡਾ. ਕੁਲਦੀਪ ਸਿੰਘ ਦੀਪ ਅਤੇ ਪ੍ਰਸਿੱਧ ਨਾਵਲਕਾਰ ਸਰਦਾਰ ਕਰਨੈਲ ਸਿੰਘ 'ਵਜ਼ੀਰਾਬਾਦ' ਹਾਜ਼ਰ ਰਹੇ। ਮਹਿਮਾਨਾਂ ਨੇ ਮਾਤ ਭਾਸ਼ਾ ਦੇ ਮਹੱਤਵ, ਇਸ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਅਤੇ ਸਿੱਖਿਆ ਵਿੱਚ ਇਸ ਦੀ ਪ੍ਰਭਾਵਸ਼ਾਲੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਾਤ੍ਰਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਾਡੀ ਪਹਿਚਾਣ, ਸੰਸਕਾਰ ਅਤੇ ਸੱਭਿਆਚਾਰ ਦੀ ਬੁਨਿਆਦ ਹੈ। ਇਸ ਪ੍ਰੋਗਰਾਮ ਦਾ ਆਯੋਜਨ ਪ੍ਰਿੰਸਿਪਲ, ਸਕੂਲ ਆਫ ਐਜੂਕੇਸ਼ਨ ਅਤੇ ਵਿਭਾਗ ਮੁਖੀ, ਸਕੂਲ ਆਫ ਐਜੂਕੇਸ਼ਨ ਦੇ ਮਾਰਗਦਰਸ਼ਨ ਅਤੇ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਇਸ ਮੌਕੇ ਸਕੂਲ ਆਫ ਐਜੂਕੇਸ਼ਨ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪ੍ਰੋਗਰਾਮ ਦੇ ਅੰਤ ਵਿੱਚ ਸਭ ਨੇ ਮਾਤ ਭਾਸ਼ਾ ਦੇ ਸੰਰੱਖਣ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਕੀਤਾ।
Leave a Reply