ਪੰਜਾਬ-ਹਰਿਆਣਾ ਦਾ ਮੌਸਮ ਠੰਢ ਦਾ ਰਾਜ, ਫ਼ਰੀਦਕੋਟ ਅੱਜ ਸਭ ਤੋਂ ਠੰਢਾ
- ਹਰਿਆਣਾ
- (Asia/Kolkata)
ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬੁੱਧਵਾਰ ਨੂੰ ਠੰਢ ਦਾ ਦੌਰ ਜਾਰੀ ਰਿਹਾ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਰਿਹਾ। ਅੰਮ੍ਰਿਤਸਰ ਵਿੱਚ ਵੀ ਠੰਢ ਦਾ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬੁੱਧਵਾਰ ਨੂੰ ਠੰਢ ਦਾ ਦੌਰ ਜਾਰੀ ਰਿਹਾ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਰਿਹਾ। ਅੰਮ੍ਰਿਤਸਰ ਵਿੱਚ ਵੀ ਠੰਢ ਦਾ ਕਹਿਰ ਜਾਰੀ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ, ਹੁਸ਼ਿਆਰਪੁਰ ਵਿੱਚ 4 ਡਿਗਰੀ, ਗੁਰਦਾਸਪੁਰ 5.5 ਡਿਗਰੀ, ਜਦੋਂ ਕਿ ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 6.2 ਡਿਗਰੀ ਅਤੇ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਹਰਿਆਣਾ ਵਿੱਚ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਜਦੋਂ ਕਿ ਸਿਰਸਾ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ, ਗੁਰੂਗ੍ਰਾਮ 5.9 ਡਿਗਰੀ, ਕਰਨਾਲ 5.6 ਡਿਗਰੀ, ਜਦੋਂ ਕਿ ਰੋਹਤਕ ਅਤੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.6 ਡਿਗਰੀ ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Leave a Reply