Abohar : ਸੰਜੇ ਵਰਮਾ ਹੱਤਿਆਕਾਂਡ ‘ਚ 2 ਮੁਲਜ਼ਮਾਂ ਦਾ ਐਨਕਾਊਂਟਰ
- ਪੰਜਾਬ
- 08 Jul,2025

ਚੰਡੀਗੜ੍ਹ, 8 ਜੁਲਾਈ - ਪੰਜਾਬ ਪੁਲਿਸ ਨੇ ਅਬੋਹਰ (Abohar) ਦੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ ਪੁਲਿਸ ਮੁਕਾਬਲੇ ‘ਚ ਦੋ ਗੈਂਗਸਟਰਾਂ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਸ ਮੁਕਾਬਲੇ ‘ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ।
ਇਸ ਤੋਂ ਪਹਿਲਾ ਅੱਜ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਆਈਪੀਐਸ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ।
ਦੱਸ ਦਈਏ ਕਿ ਅਬੋਹਰ ਦੇ ਇੱਕ ਵੱਡੇ ਕੱਪੜਾ ਵਪਾਰੀ ਸੰਜੇ ਵਰਮਾ ਦਾ ਕੱਲ੍ਹ ਕਤਲ ਕਰ ਦਿੱਤਾ ਗਿਆ ਸੀ। ਬਾਈਕ ਸਵਾਰ ਕਾਤਲਾਂ ਨੇ ਸੰਜੇ ਵਰਮਾ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਸ਼ੋਅਰੂਮ ‘ਤੇ ਪਹੁੰਚੇ ਸਨ। ਇਸ ਦੌਰਾਨ ਕਾਤਲਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸੰਜੇ ਵਰਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
Posted By:

Leave a Reply