ਇੰਜੀਨੀਅਰਾਂ ਵੱਲੋਂ ਤਰੱਕੀ ਕੋਟਾ 50 ਤੋਂ 75 ਫੀਸਦ ਕਰਨ ਦੀ ਮੰਗ
- ਪੰਜਾਬ
- (Asia/Kolkata)
ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਕਰੇ ਸਰਕਾਰ: ਬੀਹਲਾ
ਕੈਲੰਡਰ ਰਿਲੀਜ਼ ਕਰਦੇ ਹੋਏ ਐਸ਼ੋਸੀਏਸ਼ਨ ਦੇ ਚੇਅਰਮੈਨ ਕਰਮਜੀਤ ਬੀਹਲਾ ਤੇ ਹੋਰ। ਫੋਟੋ ਭੰਗੂ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਪੰਜਾਬ ਦੀ ਮੀਟਿੰਗ ਮੁੱਖ ਦਫ਼ਤਰ ਪਟਿਆਲਾ ਵਿਖੇ ਸੁਬਾਈ ਚੇਅਰਮੈਨ ਕਰਮਜੀਤ ਸਿੰਘ ਬੀਹਲਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਧਾਨ ਦੀਪਾਂਸ਼ ਗੁਪਤਾ ਤੇ ਜਨਰਲ ਸਕੱਤਰ ਸੁਖਰਾਜ ਸਿੰਘ, ਸਿੰਚਾਈ ਵਿਭਾਗ ਦੇ ਐਸਡੀਓ ਇੰਜ ਗੁਰਪ੍ਰੀਤ ਸਿੰਘ ਪਟਿਆਲਾ, ਭਵਨ ਤੇ ਮਾਰਗ ਬਿਜਲੀ ਵਿੰਗ ਤੋਂ ਚਰਨਦੀਪ ਚਹਿਲ, ਪਂਜਾਬੀ ਯੂਨੀਵਰਸਿਟੀ ਤੋਂ ਸੁਖਵਿੰਦਰ ਸਿੰਘ ਤੇ ਵਰਿੰਦਰ ਸਿੰਘ, ਸੀਵਰੇਜ ਬੋਰਡ ਤੋਂ ਵਿੱਤ ਸਕੱਤਰ ਅਸ਼ੋਕ ਕੁਮਾਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸੁਬਾਈ ਟੀਮ ਨੇ ਸਰਕਾਰ ਤੋਂ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਅੰਦਰ ਪਦੳਨਤੀ ਦਾ ਕੋਟਾ 50 ਫੀਸਦ ਤੋਂ ਵਧਾ ਕੇ 75 ਫੀਸਦ ਕਰਨ ਸਮੇਤ ਸਮਾਂ ਵੀ ਪਰਸੋਨਲ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘੱਟ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ 2021 ਤੋਂ ਬੰਦ ਏਸੀਪੀ ਸਕੀਮ ਨੂੰ ਚਾਲੂ ਕਰਨ ’ਤੇ ਵੀ ਜੋਰ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦਾ ਸਲਾਨਾ ਕਲੰਡਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂ ਇੰਜ ਕਮਰਜੀਤ ਸਿੰਘ ਦਾਤੇਵਾਸ, ਪਵਨਦੀਪ ਸਿੰਘ, ਅਰਵਿੰਦ ਸੈਣੀ ਤੇ ਬਲਜਿੰਦਰ ਸਿੰਘ ਆਦਿ ਨੇ ਵੀ ਹਾਜ਼ਰੀ ਲਵਾਈ।
Leave a Reply