Daily Suraj

ਪੰਜਾਬੀ

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪ੍ਰਦਰਸ਼ਨ

15 Mar, 2021 05:30 AM

ਢਿਲਵਾਂ, 15 ਮਾਰਚ - ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ (ਕਪੂਰਥਲਾ) ਵੱਲੋਂ ਅੱਜ ਜੁਆਇੰਟ ਫੋਰਮ ਦੇ ਸੱਦੇ ਤੇ ਮੀਤ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਦੇ ਬਾਹਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਬੋਰਡ ਮੈਨੇਜਮੈਂਟ ਵਲੋਂ ਚੱਲ ਰਹੀਆਂ ਵੋਡਾਫੋਨ ਦੀਆਂ ਸਿੰਮਾਂ ਨੂੰ ਬਦਲ ਜਿਓ ਕੰਪਨੀ ਦੀਆਂ ਸਿੰਮਾਂ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ । ਉਨ੍ਹਾਂ ਸਰਕਾਰੀ ਬੈਂਕਾਂ ਨੂੰ ਤੋੜ ਕੇ ਨਿੱਜੀਕਰਨ ਕੀਤੇ ਜਾਣ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਅਪਨਾ ਰਹੀ ਹੈ । ਇਸ ਮੌਕੇ ਚਰਨਜੀਤ ਸਿੰਘ, ਸੁਖਬੀਰ ਸਿੰਘ, ਸੰਤੋਖ ਸਿੰਘ, ਲਖਬੀਰ ਸਿੰਘ ਆਦਿ ਮੁਲਾਜ਼ਮ ਮੌਜੂਦ ਸਨ ।

Posted By: Daily Suraj Bureau

Latest News