Daily Suraj

ਪੰਜਾਬੀ

ਸੰਗਰੂਰ 'ਚ ਘਰ-ਘਰ ਪੁੱਜੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਪੈਦਲ ਯਾਤਰਾ

21 Jan, 2026 06:24 PM

ਸੰਗਰੂਰ ਵਾਸੀਆਂ ਨੂੰ ਲਾਮਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਪੈਦਲ ਯਾਤਰਾ: ਡਿਪਟੀ ਕਮਿਸ਼ਨਰਲੋਕਾਂ ਦੇ ਭਰਵੇਂ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਬਣੀ ਲੋਕ ਲਹਿਰਸੰਗਰੂਰ, (ਜਗਸੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੱਢੀ ਜਾ ਰਹੀ ਨਸ਼ਾ ਵਿਰੋਧੀ ਪੈਦਲ ਯਾਤਰਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪੈਦਲ ਯਾਤਰਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਇਕਜੁੱਟ ਵੀ ਕਰ ਰਹੀ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਹ ਪੈਦਲ ਯਾਤਰਾ ਰੋਜ਼ਾਨਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਇਹ ਸਾਬਤ ਕਰਦਾ ਹੈ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਹ ਲੜਾਈ ਹੁਣ ਇੱਕ ਵਿਸ਼ਾਲ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਇਹ ਪੈਦਲ ਯਾਤਰਾ ਪਿੰਡ ਨੂਰਪੁਰਾ, ਰਾਮਗੜ੍ਹ, ਸੰਗਤਪੁਰਾ, ਤੂਰੀ, ਮੁੰਸੀਵਾਲਾ, ਪੰਵਾਂ, ਰੇਤਗੜ੍ਹ, ਸਕਰੌਦੀ, ਨੇਲੋਵਾਲ, ਕਾਕੜਾ, ਰਸੂਲਪੁਰ ਛੰਨਾ, ਨਰਾਇਣਗੜ੍ਹ, ਕਣਕਵਾਲ, ਪਲਾਸੌਰ ਅਤੇ ਪੁੰਨਾਵਾਲ ਵਿਖੇ ਪੁੱਜੀ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਅਤੇ ਭਵਾਨੀਗੜ੍ਹ ਸ਼ਹਿਰ ਦੇ ਵਾਰਡ ਨੰਬਰ 4, 5, 14 ਅਤੇ 15 ਵਿੱਚ ਵੀ ਪੈਦਲ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਪੈਦਲ ਯਾਤਰਾ ਦੌਰਾਨ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹਨ, ਸਗੋਂ ਇਹ ਪਰਿਵਾਰ, ਸਮਾਜ ਅਤੇ ਭਵਿੱਖ ਨੂੰ ਤਬਾਹ ਕਰ ਦਿੰਦੇ ਹਨ। ਇਸ ਲਈ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਫਲ ਬਣ ਸਕਦੀ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਲੋਕ ਲਹਿਰ ਦਾ ਹਿੱਸਾ ਬਣਨ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ।

Posted By: Daily Suraj Bureau

Latest News