Daily Suraj

ਪੰਜਾਬੀ

ਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕੰਨੀ

31 Jan, 2026 12:40 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਭਰਿਆ ਈਮੇਲ ਮਿਲਿਆ ਹੈ। ਈਮੇਲ ਵਿੱਚ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਬੰਬ ਬਲਾਸਟ ਕੀਤਾ ਜਾਵੇਗਾ। ਇਹ ਮੇਲ ਬਿੱਲੀ ਹਾਲ ਦੇ ਨਾਮ ਤੋਂ ਭੇਜਿਆ ਗਿਆ ਹੈ। ਉਸ ਵਿੱਚ ਲਿਖਿਆ ਹੈ ਕਿ ਅਸੀਂ ਗੁਰੂ ਰਵਿਦਾਸ ਜੀ ਨੂੰ ਪੂਰਾ ਸਮਰਥਨ ਦਿੰਦੇ ਹਾਂ ਪਰ ਦੇਸ਼ ਦੇ ਪ੍ਰਧਾਨ ਮੰਤਰੀ ਖਾਲਿਸਤਾਨ ਪੱਖੀ ਵਿਅਕਤੀਆਂ ਦੇ ਕੱਟੜ ਦੁਸ਼ਮਣ ਹਨ। ਖਾਲਿਸਤਾਨ ਪੱਖੀ ਵਿਅਕਤੀਆਂ ਦਾ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਕੋਈ ਗਿਲਾ ਸ਼ਿਕਵਾ ਨਹੀਂ ਹੈ। ਈਮੇਲ ਵਿੱਚ ਨਿਝਰ ਦੀ ਮੌਤ ਲਈ ਕੌਣ ਜਿੰਮੇਵਾਰ ਹੈ ਬਾਰੇ ਵੀ ਲਿਖਿਆ ਗਿਆ ਹੈ। ਈਮੇਲ ਮਿਲਣ ਸਬੰਧੀ ਕੈਂਬਰਿਜ ਸਕੂਲ ਦੇ ਪ੍ਰਬੰਧਕਾਂ ਵੱਲੋਂ ਪੁਲੀਸ ਨੂੰ ਸੂਚਨਾ ਦੇਣ ਉਪਰੰਤ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਅਤੇ ਸਕੂਲਾਂ ਦੀ ਜਾਂਚ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕੀ ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਜੈੰਤੀ ਮੌਕੇ ਨਿਕਲ ਰਹੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲਾਂ ਵਿੱਚ ਛੁੱਟੀ ਕੀਤੀ ਹੋਈ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਨਿਚਰਵਾਰ ਸਵੇਰ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਜਲੰਧਰ ਦੌਰੇ ’ਤੇ ਪੁੱਜੇ ਸਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM