ਪਟਿਆਲਾ ਦਿਹਾਤੀ ’ਚ ਨੌਜਵਾਨਾਂ ਲਈ ਰੁਜ਼ਗਾਰ ਸੰਦੇਸ਼, ਭਾਜਪਾ ਦਾ ਜਾਗਰੂਕਤਾ ਅਭਿਆਨ
- ਪੰਜਾਬ
- (Asia/Kolkata)
ਭਾਰਤੀ ਜਨਤਾ ਪਾਰਟੀ (Punjab) ਵੱਲੋਂ ਅੱਜ ਪਟਿਆਲਾ ਦਿਹਾਤੀ ਇਲਾਕੇ ਵਿੱਚ ‘ਵਿਕਸਿਤ ਭਾਰਤ’ ਮੁਹਿੰਮ ਤਹਿਤ ਲੋਕਾਂ ਨੂੰ ਰੁਜ਼ਗਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਭਾਜਪਾ ਪਟਿਆਲਾ ਸ਼ਹਿਰੀ ਟੀਮ ਵੱਲੋਂ ਕਰਵਾਇਆ ਗਿਆ। ਇਸ ਮੌਕੇ ਇਸ ਵਿੱਚ ਭਾਜਪਾ ਦੇ ਵੱਡੇ ਆਗੂ ਸ਼ਾਮਲ ਹੋਏ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਖ਼ਾਸ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਅਨਿਲ ਸਰੀਨ, ਬਿਕਰਮ ਚੀਮਾ, ਜ਼ਿਲ੍ਹਾ ਪ੍ਰਧਾਨ ਵਿਜੇ ਕੂਕਾ, ਸਤਬੀਰ ਸਿੰਘ ਖੱਟੜਾ ਅਤੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਸਿਰਫ਼ ਕੇਂਦਰ ਦੀ ਮਜ਼ਬੂਤ ਸਰਕਾਰ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆ ਸਕਦੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਵਿੱਚ ਸਿੱਖ ਧਰਮ ਅਤੇ ਪੰਜਾਬੀ ਸੱਭਿਆਚਾਰ ਲਈ ਵਿਸ਼ੇਸ਼ ਸਤਿਕਾਰ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਦੇਸ਼ ਦੀ ਕੁੱਲ ਆਬਾਦੀ ਵਿੱਚ ਸਿੱਖਾਂ ਦੀ ਸੰਖਿਆ ਘੱਟ ਹੈ, ਪਰ ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਿੱਖ ਗੁਰੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਦਿਹਾੜੇ ਪੂਰੀ ਦੁਨੀਆਂ ਵਿੱਚ ਵੱਡੇ ਪੱਧਰ ‘ਤੇ ਮਨਾਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਕਈ ਅਹਿਮ ਫੈਸਲੇ ਕੀਤੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਮਜ਼ਬੂਤ ਸਰਕਾਰ ਦੀ ਲੋੜ ਹੈ ਜੋ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰ ਸਕੇ, ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਸਮਾਂ ਹੁਣ ਮੁਕਣ ਵਾਲਾ ਹੈ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਅੰਤ ਵਿੱਚ ਭਾਜਪਾ ਆਗੂਆਂ ਨੇ ਵਰਕਰਾਂ ਦੇ ਹੱਕਾਂ ਦੀ ਰਾਖੀ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਸ਼ਾਸਨ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ਤਹਿਤ ‘ਵਿਕਸਿਤ ਪੰਜਾਬ’ ਬਣਾਉਣ ਲਈ ਵਚਨਬੱਧਤਾ ਦੁਹਰਾਈ। ਇਸ ਪ੍ਰੋਗਰਾਮ ਵਿੱਚ ਕੇ.ਕੇ. ਮਲਹੋਤਰਾ, ਅਨੀਲ ਮੰਗਲਾ, ਸੰਜੀਵ ਸ਼ਰਮਾ, ਵਰੁਣ ਜਿੰਦਲ, ਸੰਦੀਪ ਮਲਹੋਤਰਾ, ਨਿਖਿਲ ਕਾਕਾ, ਮਨੀਸ਼ਾ ਉੱਪਲ, ਨਿਖਿਲ ਬਾਤਿਸ਼, ਅਤੁਲ ਜੋਸ਼ੀ, ਗੁਰਧਿਆਨ ਸਿੰਘ, ਗੁਰਭਜਨ ਸਿੰਘ, ਯੁਵਰਾਜ ਸ਼ਰਮਾ, ਰੋਮੀ ਸਿੰਘ, ਸਿਕੰਦਰ ਚੌਹਾਨ, ਨਰਿੰਦਰ ਸਹਿਗਲ, ਲੱਕੀ, ਐਸ.ਕੇ. ਦੇਵ ਅਤੇ ਦਲਬੀਰ ਰੰਧਾਵਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
Leave a Reply