ਮੋਰਚੇ ਉੱਠਣ ਬਾਅਦ ਕਿਸਾਨਾਂ ਦਾ ਵੱਡਾ ਐਲਾਨ, 13 ਮਈ ਨੂੰ ਤਿੰਨ ਥਾਵਾਂ ’ਤੇ ਕਰਨਗੇ ਵੱਡਾ ਪ੍ਰਦਰਸ਼ਨ
- ਪੰਜਾਬ
- 30 Apr,2025

ਸੰਗਰੂਰ : ਬਠਿੰਡਾ ਅਤੇ ਜਗਰਾਓਂ ਵਿਖੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਐੱਸਕੇਐਮ 20 ਮਈ ਕੌਮੀ ਪੱਧਰ ਤੇ ਮਜ਼ਦੂਰ ਜੱਥੇਬੰਦੀਆਂ ਵਲੋ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਦਾ ਸਮਰਥਨ ਕਰਨ ਦਾ ਐਲਾਨ ਵੀ ਕੀਤਾ ਹੈ। ਜਦਕਿ 4 ਮਈ ਨੂੰ ਜਲੰਧਰ ਵਿਖੇ ਕਨਵੈਨਸ਼ਨ ਵੀ ਹੋਵੇਗੀ।
ਲੁਧਿਆਣਾ ਵਿੱਚ ਐੱਸਕੇਐਮ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕਿਸਾਨ ਆਗੂਆਂ ਅਮਰੀਕ ਸਿੰਘ ਭਦੌੜ, ਅਵਤਾਰ ਸਿੰਘ ਮੇਹਲੋਂ, ਰੂਪ ਬਸੰਤ ਸਿੰਘ ਆਦਿ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੀ ਗੱਲ ਆਖੀ। ਉਨ੍ਹਾਂ ਸਰਕਾਰ ਨੂੰ ਸੀਐਨਜੀ ਪਲਾਂਟਾਂ ਦੇ ਮਾਮਲੇ ਵਿਚ ਪੰਜਾਬ ਅੰਦਰ ਲੱਗਣ ਵਾਲੀਆਂ ਫੈਕਟਰੀਆਂ ਦੇ ਮਾਮਲੇ ਵਿਚ ਹੋਣ ਵਾਲੇ ਪ੍ਰਦੂਸ਼ਣ ਸਬੰਧੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਨੇ ਸਰਕਾਰਾਂ ਉਪਰ ਕਾਰਪੋਰੇਟ ਘਰਾਣਿਆਂ ਦਾ ਸਮਰਥਨ ਕਰਨ ਦਾ ਇਲਜ਼ਾਮ ਵੀ ਲਗਾਇਆ।
13MayProtest #MSPGuarantee #KisanAndolan #FarmersRights #PunjabFarmers #ProtestAlert#FarmersUnity
Posted By:

Leave a Reply