Daily Suraj

ਪੰਜਾਬੀ

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

25 Jan, 2025 05:30 AM

ਚੰਡੀਗੜ੍ਹ :  ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਮਾਂ ਦਾ ਕੇਂਦਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ “ਪ੍ਰੈਜ਼ੀਡੈਂਟ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ (PSM)” ਅਤੇ “ਐਕਸਲੈਂਟ ਸਰਵਿਸ ਮੈਡਲ (MSM)” ਸ਼ਾਮਲ ਹਨ। ਰਾਜੇਸ਼ ਕੁਮਾਰ ਜੈਸਵਾਲ ਵਧੀਕ ਡਾਇਰੈਕਟਰ ਜਨਰਲ ਅਤੇ ਨੀਲਾਭ ਕਿਸ਼ੋਰ ਵਧੀਕ ਡਾਇਰੈਕਟਰ ਜਨਰਲ ਨੂੰ ਪੀਐਸਐਮ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਨਦਾਰ ਸੇਵਾ ਮੈਡਲ (MSM) ਨਾਲ ਇਹਨਾਂ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। 

Posted By: Daily Suraj Bureau

Latest News