Daily Suraj

ਪੰਜਾਬੀ

ਵਿਸ਼ੇਸ਼ ਇਕੱਤਰਤਾ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਬੈਠਕ

11 Dec, 2025 06:39 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab) ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ 11 ਦਸੰਬਰ ਨੂੰ ਹੋਵੇਗੀ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।

ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ। ਮੀਟਿੰਗ ਵਿੱਚ ਐਫਆਈਆਰ ਦੇ ਸਾਰੇ ਭਾਗਾਂ, ਇਸਦੇ ਧਾਰਮਿਕ ਪ੍ਰਭਾਵ ਅਤੇ ਇਸਦੇ ਕਾਨੂੰਨੀ ਪਹਿਲੂਆਂ ਦੀ ਸਮੀਖਿਆ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਇਸ ਮਾਮਲੇ ‘ਤੇ ਆਪਣੀ ਭਵਿੱਖੀ ਕਾਰਵਾਈ ਬਾਰੇ ਵੀ ਚਰਚਾ ਕਰੇਗੀ।

Latest News