ਗੁਰਦੁਆਰਾ ਦੁੱਗਰੀ ਵਿਖ਼ੇ ਬ੍ਰਹਮ ਬੁੰਗਾ ਦੋਦੜਾ ਸਾਹਿਬ ਦੀਆਂ ਸੰਗਤਾਂ ਵੱਲੋਂ ਗੁਰਮਤਿ ਕੀਰਤਨ ਸਮਾਗਮ =ਕੁਲਵਿੰਦਰ ਸਿੰਘ ਬੈਨੀਪਾਲ
- ਲੁਧਿਆਣਾ
- (Asia/Kolkata)
(ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਬ੍ਰਹਮ ਬੁੰਗਾ ਦੋਦੜਾ ਸਾਹਿਬ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਕੀਰਤਨ ਸਮਾਗਮ ਮਹੀਨੇ ਦੇ ਹਰ ਪਹਿਲੇ ਬੁੱਧਵਾਰ ਕਰਵਾਏ ਜਾਂਦੇ ਹਨ। ਸਮਾਗਮਾਂ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਇਸ ਬੁੱਧਵਾਰ ਵੀ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਆਪਣਾ ਜੀਵਨ ਸਫਲਾ ਕੀਤਾ ਅਤੇ ਨਾਮ ਸਿਮਰਨ ਅਤੇ ਕੀਰਤਨ ਦਾ ਆਨੰਦ ਮਾਣਿਆ। ਸਮਾਗਮਾਂ ਦੌਰਾਨ ਰਾਗੀ ਸਿੰਘਾਂ ਅਤੇ ਸੰਗਤਾਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ । ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਾਗਮ ਹੁਣ ਅਗਲੇ ਮਹੀਨੇ ਮਾਰਚ ਮਹੀਨੇ ਦੀ 4 ਤਾਰੀਖ ਦਿਨ ਬੁੱਧਵਾਰ ਨੂੰ ਹੋਣਗੇ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਕਾਲੜਾ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਹਰਪਾਲ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਤਰਲੋਕ ਸਿੰਘ, ਯਸ਼ਪਾਲ ਸਿੰਘ ਹਾਜ਼ਰ ਸਨ ।
Leave a Reply