ਪੰਜਾਬ ਵਿੱਚ ਬਕਰੀਦ ਮੌਕੇ ਸਰਕਾਰੀ ਛੁੱਟੀ ਦਾ ਐਲਾਨ, ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਵੀਰਵਾਰ, 28 ਮਈ ਨੂੰ ਈਦ-ਉੱਲ-ਅਜ਼ਹਾ (ਬਕਰੀਦ) ਮੌਕੇ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲ-ਕਾਲਜਾਂ ਨੂੰ ਬੰਦ ਰੱਖਿਆ ਜਾਵੇਗਾ। ਜਾਣਕਾਰੀ ਮੁਤਾਬਕ, ਇਸ ਤੋਂ ਪਹਿਲਾਂ ਬਕਰੀਦ ਦੀ ਛੁੱਟੀ 27 ਮਈ ਲਈ ਐਲਾਨੀ ਗਈ ਸੀ, ਪਰ ਹੁਣ ਸਰਕਾਰ ਵੱਲੋਂ ਇਸ ਵਿੱਚ ਸੋਧ ਕਰ ਦਿੱਤੀ ਗਈ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਹੁਣ ਇਹ ਛੁੱਟੀ 28 ਮਈ ਨੂੰ ਮਨਜ਼ੂਰ ਕੀਤੀ ਗਈ ਹੈ। ਸਰਕਾਰੀ ਸੂਤਰਾਂ ਅਨੁਸਾਰ ਇਹ ਫੈਸਲਾ ਭਾਰਤ ਸਰਕਾਰ ਵੱਲੋਂ ਕੀਤੇ ਗਏ ਸੋਧ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਨਵੇਂ ਹੁਕਮਾਂ ਅਨੁਸਾਰ 28 ਮਈ ਨੂੰ ਪੰਜਾਬ ਭਰ ਵਿੱਚ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਵੀ ਬੰਦ ਰਹਿਣਗੀਆਂ।
Posted By: Daily Suraj Bureau