Daily Suraj

ਪੰਜਾਬੀ

ਐੱਨਐੱਸਕਿਊਐਫ਼ ਵੋਕੇਸ਼ਲਲ ਟੀਚਰਜ਼ ਯੂਨੀਅਨ ਫ਼ਰੀਦਕੋਟ ’ਚ ਮੁੱਖ ਮੰਤਰੀ ਦਾ ਘਿਰਾਓ ਕਰੇਗੀ

22 Jan, 2025 05:30 AM

ਮਾਨਸਾ : ਐੱਨਐੱਸਕਿਊਐਫ਼ ਅਧਿਆਪਕ ਯੂਨੀਅਨ ਵੱਲੋਂ 26 ਜਨਵਰੀ ਨੂੰ ਫ਼ਰੀਦਕੋਟ ’ਚ ਮੁੱਖ ਮੰਤਰੀ ਦੇ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਭੀਖੀ ਨੇ ਕਿਹਾ ਕਿ ਸਰਕਾਰ ਵਾਰ ਵਾਰ ਮੀਟਿੰਗ ਦੇ ਕੇ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ, ਜਿਸ ਕਾਰਨ ਐੱਨਐੱਸਕਿਊਐਫ਼ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਕੱਤਰ ਰਾਜ ਸਿੰਘ ਮਾਨਸਾ ਨੇ ਮੰਗ ਕੀਤੀ ਕਿ ਐੱਨਐੱਸਕਿਊਐਫ਼ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਨਐੱਸਕਿਊਐਫ਼ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾ ਮੰਨਣ ਦੀ ਬਜਾਏ ਵਾਰ ਵਾਰ ਮੀਟਿੰਗ ਦੇ ਕੇ ਗੱਲਬਾਤ ਤੋਂ ਭੱਜ ਰਹੀ ਹੈ, ਜਿਸ ਕਰ ਕੇ ਸਾਡੇ ਕੋਲ ਸੰਘਰਸ਼ ਬਿਨਾ ਕੋਈ ਹੋਰ ਚਾਰਾ ਨਹੀਂ। ਇਸ ਮੌਕੇ ਐੱਨਐੱਸਕਿਊਐਫ਼ ਜਥੇਬੰਦੀ ਦੇ ਜ਼ਿਲ੍ਹਾ ਵਿੱਤ ਸਕੱਤਰ ਨਰਪਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਐੱਨਐੱਸਕਿਊਐੱਫ਼ ਅਧਿਆਪਕਾਂ ਨੂੰ ਕੰਪਨੀਆਂ ਦੇ ਚੁੰਗਲ ਵਿੱਚੋਂ ਕੱਢਕੇ ਸਿੱਖਿਆ ਵਿਭਾਗ ਵਿਚ ਮਰਜ਼ ਕਰੇ ਅਤੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਰਕਾਰ ਨੂੰ ਅਧਿਆਪਕਾ ਦੇ ਤਿਖੇ ਰੋਹ ਦਾ ਸਾਮ੍ਹਣਾ ਕਰਨਾ ਪਵੇਗਾ। ਇਸ ਮੌਕੇ ਜਸਪਾਲ ਸਿੰਘ, ਲਾਭ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਕਿਰਨਜੀਤ ਕੌਰ, ਬਲਜੀਤ ਕੌਰ ਬਰੇਟਾ, ਕਿਰਨ ਬਾਲਾ ਬੋਹਾ, ਕੁਲਵਿੰਦਰ ਸਿੰਘ ਸਨ।

Posted By: Daily Suraj Bureau

Latest News