ਟੋਰਾਂਟੋ ਅਤੇ ਜੀਟੀਏ ਲਈ ਮੌਸਮ ਅਲਰਟ: 30 ਸੈਂਟੀਮੀਟਰ ਤੱਕ ਬਰਫਬਾਰੀ ਦੀ ਸੰਭਾਵਨਾ
- ਵਿਦੇਸ਼
- (Asia/Kolkata)
ਟੋਰਾਂਟੋ ਅਤੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਰਹਿਣ ਵਾਲਿਆਂ ਲਈ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਐਨਵਾਇਰਮੈਂਟ ਕੈਨੇਡਾ ਵੱਲੋਂ ਐਤਵਾਰ ਲਈ ਯੇਲੋ ਸਟੌਰਮ ਵਾਰਨਿੰਗ ਜਾਰੀ ਕੀਤੀ ਗਈ ਹੈ, ਜਿਸ ਦੌਰਾਨ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਏਜੰਸੀ ਦੇ ਮੁਤਾਬਕ ਟੋਰਾਂਟੋ ਅਤੇ ਇਸ ਦੇ ਆਲੇ-ਦੁਆਲੇ ਇਲਾਕਿਆਂ ਵਿੱਚ 20 ਤੋਂ 30 ਸੈਂਟੀਮੀਟਰ ਤੱਕ ਬਰਫ਼ ਪੈ ਸਕਦੀ ਹੈ। ਭਾਰੀ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ ਅਤੇ ਕਈ ਥਾਵਾਂ ’ਤੇ ਜ਼ੀਰੋ ਵਿਜ਼ੀਬਿਲਟੀ ਦੀ ਸਥਿਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਨਾਲ ਬਰਫ਼ੀਲੇ ਤੂਫ਼ਾਨ ਜਿਹੇ ਹਾਲਾਤ ਬਣ ਸਕਦੇ ਹਨ। ਉੱਥੇ ਹੀ ਸ਼ੁੱਕਰਵਾਰ ਅਤੇ ਸ਼ਨਿੱਚਰਵਾਰ ਨੂੰ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਅਨੁਸਾਰ ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਮਨਫੀ 30 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਸਕਦਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
Leave a Reply