Daily Suraj

ਪੰਜਾਬੀ

ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ

12 Jan, 2026 06:07 PM

ਖੰਨਾ, (ਹਰਪ੍ਰੀਤ ਸਿੰਘ ਪ੍ਰਿੰਸ)- ਆਮ ਆਦਮੀ ਪਾਰਟੀ ਦੇ ਇੰਡਸਟਰੀ ਟਰੇਡ ਵਿੰਗ ਦੇ ਜੋਨ ਮਾਲਵਾ ਸੈਂਟਰਲ ਦੇ ਸਟੇਟ ਸੈਕਟਰੀ ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵਿਕਾਸ ਭਵਨ ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਵਾਈਸ ਚੇਅਰਪਰਸਨ ਅਨਿਲ ਠਾਕੁਰ ਦੀ ਹਾਜਰੀ 'ਚ ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪਿਆ ਗਿਆ। ਜਿਕਰਯੋਗ ਹੈ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਵਿੱਤ ਮੰਤਰੀ ਪੰਜਾਬ ਸ੍ਰ. ਹਰਪਾਲ ਸਿੰਘ ਚੀਮਾ ਤੇ ਵਾਈਸ ਚੇਅਰਪਰਸਨ ਅਨਿਲ ਠਾਕੁਰ ਹਨ। ਆਮ ਆਦਮੀ ਪਾਰਟੀ ਲਈ ਲੰਬੇ ਸਮੇਂ ਤੋਂ ਸੇਵਾਵਾਂ ਪ੍ਰਦਾਨ ਕਰਨ ਵਾਲੇ ਟਕਸਾਲੀ ਆਗੂ ਧਰਮਿੰਦਰ ਸਿੰਘ ਰੂਪਰਾਏ ਦੀ ਇਸ ਨਿਯੁਕਤੀ ਨਾਲ ਵੱਖ ਵੱਖ ਆਪ ਆਗੂਆਂ, ਅਹੁਦੇਦਾਰਾਂ ਤੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਧਰਮਿੰਦਰ ਸਿੰਘ ਰੂਪਰਾਏ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਸ੍ਰੀ ਰੂਪਰਾਏ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਸੂਬੇ ਦੀ ਸਰਕਾਰ ਨੇ ਆਪਣੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਤੇ ਉਹਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਹਲਕਾ ਵਾਈਜ਼, ਜਿਲਾ ਪੱਧਰ, ਬਲਾਕ ਪੱਧਰ ਤੱਕ ਇਸ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ ਤਾਂ ਕਿ ਵਪਾਰੀਆਂ, ਕਾਰੋਬਾਰੀਆਂ ਨੂੰ ਉੱਚ ਅਧਿਕਾਰੀਆਂ ਤੇ ਮੰਤਰੀਆਂ ਤੱਕ ਪਹੁੰਚ ਕਰਨ ਦੀ ਲੋੜ ਨਹੀਂ।

Posted By: Daily Suraj Bureau

Latest News