ਪੰਜਾਬ ਪੁਲਿਸ ਕਾਂਸਟੇਬਲ ਭਰਤੀ 2026: 1 ਜੁਲਾਈ ਤੋਂ ਸ਼ੁਰੂ ਹੋਵੇਗੀ ਕੰਪਿਊਟਰ ਆਧਾਰਿਤ ਪ੍ਰੀਖਿਆ
- ਪੰਜਾਬ
- (Asia/Kolkata)
ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਕਾਂਸਟੇਬਲ ਭਰਤੀ (ਜ਼ਿਲ੍ਹਾ ਅਤੇ ਆਰਮਡ ਕਾਡਰ)-2026 ਤਹਿਤ ਕੰਪਿਊਟਰ ਆਧਾਰਿਤ ਪ੍ਰੀਖਿਆ (CBT) 1 ਜੁਲਾਈ 2026 ਤੋਂ ਸ਼ੁਰੂ ਹੋਵੇਗੀ। ਭਰਤੀ ਮੁਹਿੰਮ ਤਹਿਤ ਕੁੱਲ 3,298 ਅਸਾਮੀਆਂ ਭਰੀਆਂ ਜਾਣੀਆਂ ਹਨ। ਇਨ੍ਹਾਂ ਵਿੱਚ ਜ਼ਿਲ੍ਹਾ ਕਾਡਰ ਦੀਆਂ 2,522 ਅਤੇ ਆਰਮਡ ਕਾਡਰ ਦੀਆਂ 776 ਅਸਾਮੀਆਂ ਸ਼ਾਮਲ ਹਨ। ਪੰਜਾਬ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰੀਖਿਆ ਲਈ ਉਮੀਦਵਾਰਾਂ ਦੇ ਐਡਮਿਟ ਕਾਰਡ ਜਲਦ ਜਾਰੀ ਕੀਤੇ ਜਾਣਗੇ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਐਡਮਿਟ ਕਾਰਡ ਅਤੇ ਪ੍ਰੀਖਿਆ ਨਾਲ ਸਬੰਧਤ ਹੋਰ ਸਾਰੀਆਂ ਮਹੱਤਵਪੂਰਨ ਜਾਣਕਾਰੀਆਂ 'ਤੇ ਨਿਯਮਿਤ ਤੌਰ 'ਤੇ ਨਜ਼ਰ ਰੱਖਣ। ਪ੍ਰੀਖਿਆ ਦੀ ਸਮਾਂ-ਸਾਰਣੀ, ਐਡਮਿਟ ਕਾਰਡ ਅਤੇ ਹੋਰ ਅਪਡੇਟ ਲਈ ਉਮੀਦਵਾਰ ਪੰਜਾਬ ਪੁਲਿਸ ਦੇ ਅਧਿਕਾਰਕ ਭਰਤੀ ਪੋਰਟਲ 'ਤੇ ਸਮੇਂ-ਸਮੇਂ 'ਤੇ ਜਾਣਕਾਰੀ ਚੈੱਕ ਕਰਦੇ ਰਹਿਣ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨੁਸ਼ਾਸਨ, ਸੇਵਾ ਅਤੇ ਸੁਰੱਖਿਆ ਦੀ ਭਾਵਨਾ ਨਾਲ ਫੋਰਸ ਦਾ ਹਿੱਸਾ ਬਣਨ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ। ਪੰਜਾਬ ਪੁਲਿਸ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਪੰਜਾਬ ਪੁਲਿਸ ਨਾਲ ਜੁੜੋ — ਮਾਣ ਨਾਲ ਸੇਵਾ ਕਰੋ, ਸਨਮਾਨ ਨਾਲ ਸੁਰੱਖਿਆ ਕਰੋ।"
Leave a Reply