ਮੱਲਾਪੁਰਮ ਵਿੱਚ ਘਟਨਾ: ਕਾਫ਼ਲਾ ਰੋਕ ਕੇ ਗੰਨਮੈਨ ਅਤੇ ਡਰਾਈਵਰ ਨਾਲ ਮਾਰਪੀਟ
- ਦੇਸ਼
- (Asia/Kolkata)
ਕਾਂਗਰਸ ਦੇ ਸੰਸਦ ਮੈਂਬਰ Shashi Tharoor ਦੇ ਕਾਫ਼ਲੇ ਨੂੰ ਸ਼ੁੱਕਰਵਾਰ ਦੇਰ ਸ਼ਾਮ ਕੇਰਲ ਵਿੱਚ ਚੋਣ ਪ੍ਰਚਾਰ ਦੌਰਾਨ ਕੁਝ ਲੋਕਾਂ ਵੱਲੋਂ ਰੋਕਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ‘ਤੇ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਇਹ ਘਟਨਾ ਮੱਲਾਪੁਰਮ ਜ਼ਿਲ੍ਹੇ ਦੇ ਵੈਂਡੁਰ ਇਲਾਕੇ ਵਿੱਚ ਸ਼ਾਮ ਕਰੀਬ 7:30 ਵਜੇ ਵਾਪਰੀ। ਜਾਣਕਾਰੀ ਅਨੁਸਾਰ, ਜਦੋਂ ਥਰੂਰ ਇੱਕ ਚੋਣ ਰੈਲੀ ਲਈ ਜਾ ਰਹੇ ਸਨ, ਤਦ ਤਿਰੂਵੱਲੀ ਖੇਤਰ ਵਿੱਚ ਪੰਜ ਵਿਅਕਤੀਆਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕ ਲਿਆ। ਜਦੋਂ ਗੰਨਮੈਨ ਅਤੇ ਡਰਾਈਵਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਹਮਲੇ ਦਾ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਥਰੂਰ ਇਸ ਘਟਨਾ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਕੇਰਲ ਵਿੱਚ ਨੌਜਵਾਨ ਵੋਟਰਾਂ ਲਈ ਖਾਸ ਸੁਵਿਧਾਵਾਂ ਦਾ ਐਲਾਨ ਕੀਤਾ ਗਿਆ ਹੈ। 18 ਤੋਂ 30 ਸਾਲ ਦੇ ਵੋਟਰਾਂ ਨੂੰ 9 ਅਪ੍ਰੈਲ ਨੂੰ ਵੋਟਿੰਗ ਦੇ ਦਿਨ ਆਪਣੇ ਪੋਲਿੰਗ ਸਟੇਸ਼ਨ ਤੋਂ 2 ਕਿਲੋਮੀਟਰ ਦੇ ਦਾਇਰੇ ਵਿੱਚ ਮੁਫ਼ਤ ਸਫ਼ਰ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਹਲਵੇ ਦਾ ਇੱਕ ਪੈਕੇਟ ਵੀ ਦਿੱਤਾ ਜਾਵੇਗਾ। ਹਰ ਜ਼ਿਲ੍ਹੇ ਲਈ 200 ਪੈਕੇਟ ਮੁਹੱਈਆ ਕਰਵਾਏ ਜਾਣਗੇ।
Leave a Reply