Delhi ਹਵਾ ਪ੍ਰਦੂਸ਼ਣ ਅਪਡੇਟ: ਸਰਕਾਰ ਨੇ ਵਾਤਾਵਰਣ ਬਚਾਅ ਲਈ ਦੋ ਵੱਡੇ ਫੈਸਲੇ ਕੀਤੇ
ਐਨਸੀਆਰ ਇਸ ਸਮੇਂ ਗੰਭੀਰ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ, ਕਈ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਬਹੁਤ ਮਾੜੇ ਤੋਂ ਲੈ ਕੇ ਗੰਭੀਰ ਤੱਕ ਹੈ। ਇਹ ਸਥਿਤੀ ਸਿੱਧੇ ਤੌਰ ‘ਤੇ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਰਹੀ ਹੈ। ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਦੋ ਵੱਡੇ ਫੈਸਲੇ ਲਏ ਹਨ। ਪ੍ਰਦੂਸ਼ਣ ਦੇ ਕਾਰਨ, ਦਿੱਲੀ ਦੇ ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ਵਿੱਚ 50% ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਦਿੱਲੀ (Delhi ) ਦੇ ਕਿਰਤ ਵਿਭਾਗ ਨੇ ਕਿਹਾ ਕਿ 18 ਦਸੰਬਰ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਸਿਰਫ਼ 50 ਪ੍ਰਤੀਸ਼ਤ ਹਾਜ਼ਰੀ ਦੀ ਇਜਾਜ਼ਤ ਹੋਵੇਗੀ, ਜਦੋਂ ਕਿ ਬਾਕੀ ਸਟਾਫ਼ ਘਰ ਤੋਂ ਕੰਮ ਕਰੇਗਾ। ਹਾਲਾਂਕਿ, ਜੇਲ੍ਹਾਂ, ਸਿਹਤ ਸੇਵਾਵਾਂ, ਜਨਤਕ ਆਵਾਜਾਈ, ਬਿਜਲੀ ਅਤੇ ਹੋਰ ਜ਼ਰੂਰੀ ਵਿਭਾਗਾਂ ਸਮੇਤ ਜ਼ਰੂਰੀ ਸੇਵਾਵਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ।
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ grap-4 ਲਾਗੂ ਹੈ। ਸਰਕਾਰ ਵਲੋਂ ਦਿੱਲੀ ਵਿੱਚ ਉਸਾਰੀ ਦਾ ਕੰਮ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਇਸ ਪਾਬੰਦੀ ਨਾਲ ਪ੍ਰਭਾਵਿਤ ਸਾਰੇ ਰਜਿਸਟਰਡ ਅਤੇ ਪ੍ਰਮਾਣਿਤ ਉਸਾਰੀ ਕਾਮਿਆਂ ਦੇ ਖਾਤਿਆਂ ਵਿੱਚ ₹10,000 ਟ੍ਰਾਂਸਫਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
Posted By: Daily Suraj Bureau