Daily Suraj

ਪੰਜਾਬੀ

ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ

21 Apr, 2025 09:10 PM

ਚੰਡੀਗੜ੍ਹ : ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ।  ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਕਸ ‘ਤੇ ਇੱਕ ਸ਼ੋਕ ਸੰਦੇਸ਼ ਜਾਰੀ ਕਰਦਿਆਂ ਲਿਖਿਆ “ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਦੁਨੀਆ ਦੇ ਕੈਥੋਲਿਕ ਭਾਈਚਾਰੇ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ।”

Latest News