Daily Suraj

ਪੰਜਾਬੀ

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ 'ਜਪ-ਤਪ ਚੌਪਹਿਰਾ ਸਮਾਗਮ' ਸ਼ਰਧਾਪੂਰਵਕ ਸੰਪੰਨ

31 Mar, 2026 12:50 PM

(ਕਰਨੈਲ ਸਿੰਘ ਐੱਮ.ਏ.) ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਪਤਾਹਿਕ 'ਜਪ-ਤਪ ਚੌਪਹਿਰਾ ਸਮਾਗਮ' ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਵਿੱਚ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਚੌਪਹਿਰੇ ਦੌਰਾਨ ਵਿਸ਼ੇਸ਼ ਤੌਰ 'ਤੇ ਜਪੁਜੀ ਸਹਿਬ, ਚੌਪਈ ਸਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਇਲਾਵਾ ਨਾਮ-ਸਿਮਰਨ ਅਤੇ 'ਵਾਹਿਗੁਰੂ' ਮੰਤਰ ਦਾ ਜਾਪ ਕਰਵਾਇਆ ਗਿਆ, ਜਿਸ ਨਾਲ ਪੂਰਾ ਮਾਹੌਲ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ। ਭਾਈ ਸੁਖਦੇਵ ਸਿੰਘ, ਭਾਈ ਅਮਨਦੀਪ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਅਜਿਹੇ ਸਮਾਗਮ ਮਨੁੱਖੀ ਮਨ ਨੂੰ ਸ਼ਾਂਤੀ ਪ੍ਰਦਾਨ ਕਰਦੇ ਹਨ ਅਤੇ ਸਾਨੂੰ ਆਪਣੇ ਅਮੀਰ ਸਿੱਖ ਵਿਰਸੇ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਹਿੰਮਤ ਦਿੰਦੇ ਹਨ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਵੱਖ-ਵੱਖ ਸੇਵਾਦਾਰਾਂ ਨੇ ਪਾਰਕਿੰਗ, ਜੋੜਾ ਘਰ ਅਤੇ ਲੰਗਰ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ। ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨਆਰਆਈ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ।

Posted By: Daily Suraj Bureau

Latest News