ਇਟਲੀ 'ਚ 29 ਸਤੰਬਰ ਨੂੰ ਸਜਾਇਆ ਜਾਵੇਗਾ 5ਵਾਂ ਵਿਸ਼ਾਲ ਨਗਰ ਕੀਰਤਨ
- ਦੇਸ਼
- (Asia/Kolkata)
ਇਟਲੀ :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਮਿਤੀ 29 ਸਤੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਵਿਚ ਹੈਲੀਕਾਪਟਰ ਰਾਹੀ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਨਗਰ ਕੀਰਤਨ ਦੀ ਅਰੰਭਤਾ ਬਾਅਦ ਦੁਪਿਹਰ 1 ਵਜੇ ਹੋਵੇਗੀ। ਨਗਰ ਕੀਰਤਨ ਬੋਰਗੋ ਸੰਨ ਯਾਕਮੋ ਸ਼ਹਿਰ ਦੀਆਂ ਵਿਸ਼ੇਸ਼ ਗਲੀਆਂ ਤੇ ਪਿਆਸੇ ਵਿੱਚੋਂ ਹੁੰਦਾ ਹੋਇਆ ਸ਼ਾਮ 5 ਵਜੇ ਗੁਰਦੁਆਰਾ ਸਾਹਿਬ ਪਹੁੰਚੇਗਾ। ਇਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾਂ ਵਿਚ ਪੰਜਾਬ ਦੀ ਧਰਤੀ ਤੋਂ ਹਾਜੂਰੀ ਰਾਗੀ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਤੋ ਭਾਈ ਸਤਿੰਦਰਵੀਰ ਸਿੰਘ ਜੀ ਦਾ ਜੱਥਾ ਵਿਸ਼ੇਸ਼ ਤੌਰ 'ਤੇ ਪਹੁੰਚ ਰਿਹਾ ਹੈ। ਕਥਾਵਾਚਕ ਭਾਈ ਦਿਲਬਾਗ ਸਿੰਘ ਗੁਰਦਾਸਪੁਰ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ ਕਿ ਕੇਸਰੀ ਦਸਤਾਰਾਂ ਅਤੇ ਬੀਬੀਆਂ ਕੇਸਰੀ ਦੁਪੱਟੇ ਲੈ ਕੇ ਵੱਧ ਤੋਂ ਵੱਧ ਪਰਿਵਾਰਾਂ ਸਮੇਤ 29 ਸਤੰਬਰ ਦਿਨ ਸ਼ਨੀਵਾਰ ਨੂੰ ਮਹਾਨ ਵਿਸ਼ਾਲ ਨਗਰ ਕੀਰਤਨ ਵਿਚ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
Leave a Reply