Daily Suraj

ਪੰਜਾਬੀ

Cricket ਤੋਂ ਬਾਅਦ ਰਾਜਨੀਤੀ ‘ਚ ਆਉਣ ਦੀ ਤਿਆਰੀ ‘ਚ ਰੋਹਿਤ ਸ਼ਰਮਾ?

14 May, 2025 11:30 PM

ਨਵੀ ਦਿੱਲੀ : ਭਾਰਤੀ ਟੀਮ ਦੇ ਕਪਤਾਨ (Cricket) ਰੋਹਿਤ ਸ਼ਰਮਾ ਨੇ ਬੀਤੇ ਦਿਨੀ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਵਿਚਾਲੇ ਹੀ ਰੋਹਿਤ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵੀ ਤੇਜ਼ ਹੋ ਗਈਆਂ ਹਨ, ਕਿਉਂਕਿ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਵਰਸ਼ਾ’ ‘ਤੇ ਮੁਲਾਕਾਤ ਕੀਤੀ।

ਇਸ ਮੁਲਾਕਾਤ ਤੋਂ ਬਾਅਦ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਰੋਹਿਤ ਸ਼ਰਮਾ ਕ੍ਰਿਕਟ ਤੋਂ ਬਾਅਦ ਰਾਜਨੀਤੀ ਵਿੱਚ ਐਂਟਰੀ ਕਰ ਸਕਦੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ- ‘ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਦਾ ਮੇਰੇ ਸਰਕਾਰੀ ਨਿਵਾਸ ‘ਤੇ ਸਵਾਗਤ ਕੀਤਾ। ਉਨ੍ਹਾਂ ਨੂੰ ਮਿਲ ਕੇ ਅਤੇ ਗੱਲਬਾਤ ਕਰਕੇ ਬਹੁਤ ਖੁਸ਼ੀ ਹੋਈ। ਮੈਂ ਉਨ੍ਹਾਂ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ‘ਤੇ ਅਤੇ ਉਨ੍ਹਾਂ ਦੇ ਕਰੀਅਰ ਦੇ ਅਗਲੇ ਅਧਿਆਇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ!”

#RohitSharma #RohitInPolitics #CricketToPolitics #HitmanRohit #IndianCricket #PoliticalJourney #Leadership


Latest News