Daily Suraj

ਪੰਜਾਬੀ

ਸੁਖਜਿੰਦਰ ਰੰਧਾਵਾ ਦਾ ਦਾਵਾ: "ਕੈਪਟਨ ਅਮਰਿੰਦਰ ਸਿੰਘ ਹਨ ਜ਼ੁਬਾਨ ਦੇ ਪੱਕੇ"

14 Dec, 2025 09:47 PM

ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ‘ਚ ਬਣੇ ਹੋਏ ਹਨ । ਜਿਥੇ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਤੋਂ ਮੋਹ ਭੰਗ ਹੋਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਓਥੇ ਹੀ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ ਗਈ ਹੈ।

ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ “ਕੈਪਟਨ ਅਮਰਿੰਦਰ ਸਿੰਘ ਜ਼ੁਬਾਨ ਦੇ ਬਹੁਤ ਪੱਕੇ ਹਨ, ਮੈਂ ਅੱਜ ਵੀ ਕੈਪਟਨ ਅਮਰਿੰਦਰ ਸਿੰਘ ਦੀ ਬਹੁਤ ਇੱਜਤ ਕਰਦਾ ਹਾਂ, ਕੈਪਟਨ ਹਰ ਇਕ ਨਾਲ ਖੜਨ ਵਾਲੇ ਲੀਡਰ ਹਨ।” ਉਨ੍ਹਾਂ ਅੱਗੇ ਕਿਹਾ ਕਿ ” ਕੈਪਟਨ ਅਮਰਿੰਦਰ ਸਿੰਘ ਦੋਸਤਾਂ ਦੇ ਦੋਸਤ ਅਤੇ ਦੁਸ਼ਮਣਾਂ ਦੇ ਪੱਕੇ ਦੁਸ਼ਮਣ ਹਨ, ਕੈਪਟਨ ਅਮਰਿੰਦਰ ਸਿੰਘ ਦੇ ਕੰਮ ਤੇ ਸਵਾਲ ਨਹੀਂ ਚੁੱਕੇ ਜਾ ਸਕਦੇ।”

Posted By: Daily Suraj Bureau

Latest News