Daily Suraj

ਪੰਜਾਬੀ

ਕਾਮਚਟਕਾ ਦੇ ਪੂਰਬੀ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.1

04 Nov, 2025 01:30 AM

ਕਾਮਚਟਕਾ ਪ੍ਰਾਇਦੀਪ [ਰੂਸ],

ਇੱਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.1 ਮਾਪੀ ਗਈ। ਇਹ ਜਾਣਕਾਰੀ ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ ਸੀ ਐਸ ) ਨੇ ਜਾਰੀ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਕਾਮਚਟਕਾ ਦੇ ਪੂਰਬੀ ਤੱਟ ’ਤੇ 6.1 ਤੀਬਰਤਾ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 10 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਅੱਜ ਵੱਡੇ ਸਵੇਰੇ ਉੱਤਰੀ ਅਫ਼ਗਾਨਿਸਤਾਨ ਵਿੱਚ 6.3 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਅਫ਼ਗਾਨ ਅਧਿਕਾਰੀਆਂ ਅਨੁਸਾਰ, ਭੂਚਾਲ ਦੇ ਝਟਕੇ ਉੱਤਰੀ ਬਲਖ ਸੂਬੇ ਦੀ ਰਾਜਧਾਨੀ ਮਜ਼ਾਰ-ਏ-ਸ਼ਰੀਫ਼ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਾਬੁਲ ਅਤੇ ਅਫ਼ਗਾਨਿਸਤਾਨ ਦੇ ਕਈ ਹੋਰ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM