Daily Suraj

ਪੰਜਾਬੀ

‘ਯੁੱਧ ਨਸ਼ਿਆਂ ਵਿਰੁੱਧ’ ਬਣਿਆ ਜਨ ਅੰਦੋਲਨ : ਰਜਨੀਸ਼ ਦਹੀਆ

02 Jun, 2025 10:23 PM

ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਅਧੀਨ ਆਉਂਦੇ ਪਿੰਡ ਚੱਕ ਘੁਬਾਈ ਉਰਫ ਤਾਰਾ ਵਾਲੀ, ਚੱਕ ਘੁਬਾਈ ਉਰਫ ਤੰਗਣ, ਬਸਤੀ ਸ਼ਹੀਦ ਜਰਨੈਲ ਸਿੰਘ, ਪ੍ਰਤਾਪ ਨਗਰ, ਨਵਾ ਪੂਰਬਾ, ਖੂਹ ਚਾਹ ਪਰਸੀਆਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਅਧੀਨ ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਬਾਰੇ ਜਾਗਰੂਕ ਕੀਤਾ। ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ ਮਹੀਨਿਆਂ ਵਿਚ ਨਸ਼ਾ ਤਸਕਰਾਂ ਉੱਤੇ ਵੱਡਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਨੂੰ ਹੁਣ ਜਨ ਅੰਦੋਲਨ ਬਣਾਉਂਦੇ ਹੋਏ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਇਆ ਜਾਵੇਗਾ ਜਿਸ ਵਿਚ ਲੋਕ ਸਹੁੰ ਲੈਣਗੇ ਕਿ ਨਾ ਤਾਂ ਖੁਦ ਨਸ਼ਾ ਕਰਣਗੇ, ਨਾ ਨਸ਼ਾ ਵੇਚਣ ਦੇਣਗੇ ਅਤੇ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਲਈ ਉਤਸ਼ਾਹਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਪ ਸਭ ਲੋਕਾਂ ਦੀ ਬਹੁਤ ਲੋੜ ਹੈ, ਉਨ੍ਹਾਂ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੀ ਗੁਪਤ ਤੌਰ ’ਤੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਖੜੇ ਹੋਣ ਲਈ ਸਹੁੰ ਵੀ ਚੁਕਵਾਈ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਖੜੇ ਹੋਣ ਅਤੇ ਜੇਕਰ ਉਨ੍ਹਾਂ ਨੂੰ ਨਸ਼ਾ ਕਰਨ ਜਾਂ ਨਸ਼ਾ ਵੇਚਣ ਵਾਲੇ ਬਾਰੇ ਪਤਾ ਚੱਲਦਾ ਹੈ ਤਾਂ ਉਹ ਉਸ ਦੀ ਰਿਪੋਰਟ ਨਜ਼ਦੀਕੀ ਥਾਣੇ ਵਿਚ ਦੇਣ। ਉਨ੍ਹਾਂ ਕਿਹਾ ਕੇ ਮਾਨ ਸਰਕਾਰ ਦੀ ਇਸ ਮੁਹਿੰਮ ਵਿਚ ਪੰਚਾਇਤਾਂ, ਗ੍ਰਾਮ ਰੱਖਿਆ ਸਮਿਤੀਆਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਕੱਠੇ ਮਿਲ ਕੇ ਕੰਮ ਕਰ ਰਹੇ ਹਨ। ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਿਰਫ਼ ਕਾਨੂੰਨ ਰਾਹੀਂ ਨਸ਼ੇ ਨੂੰ ਰੋਕਣਾ ਨਹੀਂ, ਸਗੋਂ ਜਨ ਭਾਗੀਦਾਰੀ ਰਾਹੀਂ ਸਮਾਜਿਕ ਪਰਿਵਰਤਨ ਲਿਆਉਣਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ‘‘ਨਸ਼ਾ ਮੁਕਤੀ ਮੋਰਚਾ’’ ਹਰਮਨ ਸਿੱਧੂ, ਪ੍ਰਸ਼ਾਸਨਿਕ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ/ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

#AntiDrugsMovement #RajneeshDahiya #DrugAwareness #FightAgainstDrugs #CommunitySupport #HealthyYouth #SocialMovement

Posted By: Daily Suraj Bureau

Latest News