Daily Suraj

ਪੰਜਾਬੀ

ਆਪ ਵਿਧਾਇਕ ਗੋਗੀ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਹੋਈ ਮੌਤ

11 Jan, 2025 05:30 AM

ਲੁਧਿਆਣਾ : ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 12:15 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਗੋਗੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ ਕਿ ਅਚਾਨਕ ਉਨ੍ਹਾਂ ਦੇ ਪਿਸਤੋਲ ਤੋਂ ਗੋਲੀ ਚੱਲ ਗਈ, ਜੋ ਕਿ ਉਨ੍ਹਾਂ ਦੇ ਸਿਰ ਵਿਚ ਜਾ ਲੱਗੀ। ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਸੂਤਰਾਂ ਅਨੁਸਾਰ ਗੋਗੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਪਰ ਡਾਕਟਰਾਂ ਵਲੋਂ ਫਿਰ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਦੇਹ ਰਾਤ 2 ਵਜੇ ਦੇ ਕਰੀਬ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਪੁਲਿਸ ਅਧਿਕਾਰੀ ਇਸ ਸੰਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਕੁਝ ਦੇਰ ਬਾਅਦ ਗੋਗੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਉਚ ਅਧਿਕਾਰੀ ਮੌਕੇ ’ਤੇ ਪਹੁੰਚੇ।

Posted By: Daily Suraj Bureau

Latest News