Daily Suraj

ਪੰਜਾਬੀ

Kartarpur Corridor ’ਚ ਹਰੀ ਸਿੰਘ ਨਲੂਆ ਦਾ ਬੁੱਤ ਲਗਾਇਆ ਗਿਆ

03 Feb, 2026 01:02 PM

ਸਿੱਖ ਜਰਨੈਲ ਦਾ ਬੁੱਤ ਸਥਾਪਤ ਹੋਣ ਦਾ ਸਿੱਖ ਜਥੇਬੰਦੀਆਂ ਵੱਲੋਂ ਸਵਾਗਤ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੀ ਆਰਟ ਗੈਲਰੀ ਵਿੱਚ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਤਿੰਨ ਸਾਲ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਹਰੀ ਸਿੰਘ ਨਲੂਆ ਦਾ ਬੁੱਤ ਹਟਾ ਦਿੱਤਾ ਗਿਆ ਸੀ ਤੇ ਇਸ ਵਾਰ ਕਰਤਾਰਪੁਰ ਲਾਂਘੇ ’ਤੇ ਸਿੱਖ ਜਰਨੈਲ ਦਾ ਬੁੱਤ ਸਥਾਪਤ ਕਰਨ ਨਾਲ ਪਾਕਿ ਨੇ ਆਪਣੀ ਗਲਤੀ ਸੁਧਾਰਨ ਵੱਲ ਕਦਮ ਚੁੱਕਿਆ ਹੈ। ਇਸ ਕਦਮ ਨੂੰ ਦੁਨੀਆ ਭਰ ਦੇ ਸਿੱਖ ਸੰਗਠਨਾਂ ਵਲੋਂ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਮਾਨਤਾ ਦੇਣ ਵੱਲ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਬੁੱਤ ਦਾ ਉਦਘਾਟਨ 1 ਫਰਵਰੀ ਨੂੰ ਕੀਤਾ ਗਿਆ ਜਿਸ ਸਬੰਧੀ ਜਾਣਕਾਰੀ ਅਮਰੀਕਾ ਵਿੱਚ ਸਿੱਖ ਜਥੇਬੰਦੀ ਦੇ ਪ੍ਰਧਾਨ ਗੁਰਿੰਦਰ ਸਿੰਘ ਜੋਸਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਇਸ ਨੂੰ ਇਤਿਹਾਸਕ ਪਲ ਦੱਸਦੇ ਹੋਏ, ਜੋਸਨ ਨੇ ਕਿਹਾ ਕਿ ਇਹ ਉਨ੍ਹਾਂ ਖੇਤਰਾਂ ਵਿੱਚ ਸਿੱਖ ਯੋਗਦਾਨਾਂ ਲਈ ਮਾਨਤਾ ਅਤੇ ਸਤਿਕਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰ ਸਕਦਾ ਹੈ ਜੋ ਕਦੇ ਸਿੱਖ ਸਾਮਰਾਜ ਦਾ ਹਿੱਸਾ ਸਨ।

Posted By: Daily Suraj Bureau

Latest News