Daily Suraj

ਪੰਜਾਬੀ

"ਸੰਗਰੂਰ ਵਿੱਚ ਨਵੀਂ ਤਾਇਨਾਤੀ: ਪ੍ਰਨੀਤ ਸ਼ੇਰਗਿੱਲ ਬਣੇ ਜ਼ਿਲ੍ਹਾ ਆਬਜ਼ਰਵਰ"

03 Dec, 2025 11:10 PM

ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ‘ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ‘ਚ ਨੇਪਰੇ ਚੜ੍ਹਾਉਣ ਲਈ ਆਈ.ਏ.ਐੱਸ. ਅਧਿਕਾਰੀ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਪ੍ਰਨੀਤ ਸ਼ੇਰਗਿੱਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Latest News