ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ
ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਅਤੇ ਕੱਲ੍ਹ (10-11 ਜਨਵਰੀ) ਜਲੰਧਰ ਦਾ ਦੌਰਾ ਕਰਨਗੇ। ਦੋਵਾਂ ਵੱਲੋਂ ਸ਼ਹਿਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਨਗਰ ਨਿਗਮ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਜਾਵੇਗੀ। ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਕੇਜਰੀਵਾਲ ਦੇ ਦੌਰੇ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ। ੜੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਜਾਂ ਕਿੱਥੇ ਜਨਤਕ ਰੈਲੀਆਂ ਕਰਨਗੇ, ਇਸ ਬਾਰੇ ਵੇਰਵੇ ਪ੍ਰਦਾਨ ਨਹੀਂ ਕੀਤੇ ਗਏ ਹਨ। ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ, ਨਗਰ ਨਿਗਮ ਜਲੰਧਰ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਵਾਲਾ ਸਰਕੂਲਰ ਜਾਰੀ ਕੀਤਾ ਗਿਆ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੋ ਦਿਨਾਂ ਵਿੱਚ ਜਲੰਧਰ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ 8 ਜਨਵਰੀ ਨੂੰ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਦੋਵਾਂ ਆਗੂਆਂ ਨੇ ਲਵਲੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।
Posted By: Daily Suraj Bureau