ਸ੍ਰੀ ਮੁਕਤਸਰ ਸਾਹਿਬ ਵਿਖੇ ਸਕਾਲਰਸ਼ਿਪ ਅਤੇ ਨਿਪੁੰਨਤਾ ਪ੍ਰੀਖਿਆ ਦੀ ਤਾਰੀਖ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ ਵਿਖੇ ਸਕਾਲਰਸ਼ਿਪ ਅਤੇ ਨਿਪੁੰਨਤਾ ਪ੍ਰੀਖਿਆ ਦੀ ਤਾਰੀਖ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ - (ਜਸਵਿੰਦਰ ਪਾਲ ਸ਼ਰਮਾਂ) ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਂਗਾ ਜੀ ਦੀ ਯੋਗ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਹੈ। ਜਸਵਿੰਦਰ ਪਾਲ ਸ਼ਰਮਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਸੰਜੀਵ ਕੁਮਾਰ ਭੱਟੀ ਅਤੇ ਕਲਰਕ ਜੱਗੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਦੇ ਕੁੱਲ 4708 ਵਿਦਿਆਰਥੀ ਭਾਗ ਲੈ ਰਹੇ ਹਨ। ਜਿਸ ਦੇ ਲਈ ਸਾਰੇ ਜ਼ਿਲ੍ਹੇ ਵਿੱਚ 10 ਸੈਂਟਰ (ਤਹਿਸੀਲ ਮੁਕਤਸਰ 4 ਤਹਿਸੀਲ ਗਿੱਦੜਬਾਹਾ 2 ਤਹਿਸੀਲ ਮਲੋਟ 4) ਬਣਾਏ ਗਏ ਹਨ। ਇਸ ਪ੍ਰੀਖਿਆ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੀ ਜਾਂਦੀ ਹੈ।
ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਹਰਮੀਤ ਸਿੰਘ ਹੈੱਡਮਾਸਟਰ, ਦੀਪਕ ਕੁਮਾਰ ਹਿੰਦੀ ਮਾਸਟਰ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।