ਨਗਰ ਕੌਂਸਲ ਲੌਂਗੋਵਾਲ ਵਿਖੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਨੇ ਲਹਿਰਾਇਆ ਤਿਰੰਗਾ
ਲੌਂਗੋਵਾਲ, (ਜਗਸੀਰ ਸਿੰਘ) - ਸਥਾਨਕ ਨਗਰ ਕੌਂਸਲ ਦਫਤਰ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ । ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਨੇ ਤਿਰੰਗਾ ਲਹਿਰਾਇਆ ਅਤੇ ਥਾਣਾ ਲੌਂਗੋਵਾਲ ਦੀ ਪੁਲਿਸ ਪਾਰਟੀ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ, ਸਰਕਾਰੀ ਐਲੀਮੈਂਟਰੀ ਸਕੂਲ ਪੱਤੀ ਜੈਦ ਦੇ ਬੱਚਿਆਂ ਨੇ ਰਾਸ਼ਟਰੀ ਗਾਣ ਗਾਇਆ ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਨੇ ਕਿਹਾ ਅੱਜ ਦੇ ਦਿਨ ਹੀ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਦੇ ਨਿਰਮਾਤਾ ਭਾਰਤ ਰਤਨ, ਬਾਬਾ ਸਾਹਿਬ, ਡਾਕਟਰ ਬੀ.ਆਰ.ਅੰਬੇਦਕਰ ਜੀ ਸਨ। ਉਹਨਾਂ ਦੱਸਿਆ ਕਿ ਭਾਰਤ ਦਾ ਸੰਵਿਧਾਨ ਬਾਕੀ ਸਭ ਸੰਵਿਧਾਨਾਂ ਤੋਂ ਲੰਬਾ ਹੈ ਜੋ ਦੇਸ਼ ਦੇ ਸਭ ਨਾਗਰਿਕਾਂ ਨੂੰ ਬਰਾਬਰ ਦੇ ਹੱਕ ਪ੍ਰਦਾਨ ਕਰਦਾ ਹੈ। ਇਸ ਸਮੇਂ ਸਕੂਲੀ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਗੀਤ,ਸੁੰਦਰ ਲਿਖਾਈ ਕੋਰੀਓਗ੍ਰਾਫੀ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਤੇ ਵੱਖ- ਵੱਖ ਬੁਲਾਰਿਆਂ ਨੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਦੇਸ਼ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਇਸ ਸਮਾਗਮ ਦੌਰਾਨ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ । ਇਸ ਸਮੇਂ ਸ. ਕਰਮ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਭੰਗੂ, ਸ. ਕਮਲ ਬਰਾੜ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਰਣਜੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਸੁਕਰਪਾਲ ਸਿੰਘ, ਕੌਂਸਲਰ ਬੀਬੀ ਨਸੀਬ ਕੌਰ ਚੋਟੀਆਂ, ਕੌਂਸਲਰ ਬਲਜਿੰਦਰ ਕੌਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸ੍ਰੀਮਤੀ ਰੀਤੂ ਗੋਇਲ, ਬੀਜੇਪੀ ਦੇ ਜਿਲ੍ਹਾ ਮੀਤ ਪ੍ਰਧਾਨ ਵਿਜੈ ਗੋਇਲ, ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਚੋਟੀਆਂ, ਡੇਰਾ ਬਾਬਾ ਰਾਧਿਕਾ ਦਾਸ ਦੇ ਮਹੰਤ ਬਾਬਾ ਹੀਰਾ ਦਾਸ ਜੀ, ਵਪਾਰ ਮੰਡਲ ਲੌਂਗੋਵਾਲ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ ਸਿੰਗਲਾ, ਸਾਬਕਾ ਕੌਂਸਲਰ ਅਵਤਾਰ ਸਿੰਘ ਦੁਲਟ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ, ਠੇਕੇਦਾਰ ਜਗਸੀਰ ਸਿੰਘ ਬਬਲਾ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ ,ਡਾਕਟਰ ਬਲਵੰਤ ਸਿੰਘ ਗੁਮਟੀ ਵਾਲਾ,ਮਾਸਟਰ ਗੁਰਵਿੰਦਰ ਸਿੰਘ,ਯਸ਼ਪਾਲ ਸਿੰਘ ਪਾਲੀ,ਆੜਤੀਆ ਐਸੋਸੀਏਸ਼ਨ ਦੇ ਆਗੂ ਸੇਠ ਲੀਲਾ ਰਾਮ ,ਕੇਸਰ ਸਿੰਘ ਔਜਲਾ, ਦੀਪੂ ਖਾਨ ਸੋਨੂ, ਮੋਨੂ, ਬਿੰਦਰ ਬਿੰਦੀ ਆਦਿ ਹਾਜ਼ਰ ਸਨ ਤੇ ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਕਾਰਵਾਈ ਸੀਨੀਅਰ ਪੱਤਰਕਾਰ ਰਵੀ ਗਰਗ ਨੇ ਬਾਖੂਬੀ ਨਿਭਾਈ।
Posted By: Daily Suraj Bureau