Daily Suraj

ਪੰਜਾਬੀ

ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ

09 May, 2026 04:10 PM

ਪੰਜਾਬ ਕੈਬਨਿਟ ਮੰਤਰੀ Sanjeev Arora ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਈਡੀ ਨੇ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਸੀ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੰਤਰੀ ਅਰੋੜਾ ਦੇ ਨਿਵਾਸ ‘ਤੇ ਕਰੀਬ 15 ਗੱਡੀਆਂ ਵਿੱਚ ਪਹੁੰਚੀ ਸੀ। ਛਾਪੇਮਾਰੀ ਦੌਰਾਨ ਅਧਿਕਾਰੀਆਂ ਵੱਲੋਂ ਪੂਰੇ ਘਰ ਨੂੰ ਘੇਰ ਲਿਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 22 ਦਿਨਾਂ ਵਿੱਚ ਇਹ ਸੰਜੀਵ ਅਰੋੜਾ ਨਾਲ ਸੰਬੰਧਿਤ ਈਡੀ ਦੀ ਦੂਜੀ ਕਾਰਵਾਈ ਹੈ। ਇਸ ਤੋਂ ਪਹਿਲਾਂ ਕਰੀਬ ਤਿੰਨ ਹਫ਼ਤੇ ਪਹਿਲਾਂ ਈਡੀ ਨੇ ਲੁਧਿਆਣਾ ਅਤੇ ਜਲੰਧਰ ਵਿੱਚ ਮੰਤਰੀ ਅਰੋੜਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ। ਸੂਤਰਾਂ ਮੁਤਾਬਕ ਇਹ ਕਾਰਵਾਈ ਸਿਰਫ਼ ਚੰਡੀਗੜ੍ਹ ਤੱਕ ਸੀਮਿਤ ਨਹੀਂ ਰਹੀ। ਈਡੀ ਵੱਲੋਂ ਤਿੰਨ ਵੱਖ-ਵੱਖ ਸ਼ਹਿਰਾਂ ਵਿੱਚ ਕੁੱਲ ਪੰਜ ਥਾਵਾਂ ‘ਤੇ ਇਕੱਠੇ ਛਾਪੇ ਮਾਰੇ ਜਾ ਰਹੇ ਹਨ। ਹਾਲਾਂਕਿ, ਏਜੰਸੀ ਵੱਲੋਂ ਮਾਮਲੇ ਸਬੰਧੀ ਅਜੇ ਤੱਕ ਕੋਈ ਵਿਸਥਾਰਪੂਰਵਕ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਇਸ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

Posted By: Daily Suraj Bureau

Latest News