ਸੀਬੀਐਸਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਵਿਦਿਆਰਥਣ ਸਚਨੀਤ ਕੌਰ ਰਹੀ ਡਿਸਟਰਿਕ ਟੋਪਰ

ਸੀਬੀਐਸਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਵਿਦਿਆਰਥਣ ਸਚਨੀਤ ਕੌਰ ਰਹੀ ਡਿਸਟਰਿਕ ਟੋਪਰ

(ਇੰਦਰਜੀਤ ਚਾਹਲ/ਗੁਰਦੇਵ) ਸੀਬੀਐਸਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਅਮਰਦਾਸ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਸਾਕਸ਼ੀ ਚੋਪੜਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ 57 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 17 ਵਿਦਿਆਰਥੀਆਂ ਨੇ 90 ਫੀਸਦੀ ਅਤੇ 31 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਜ਼ਿਲ੍ਹੇ ਵਿੱਚ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸਕੂਲ ਦੀ ਕਾਮਰਸ ਸਟਰੀਮ ਦੀ ਵਿਦਿਆਰਥਣ ਸਚਨੀਤ ਕੌਰ ਨੇ 97.6 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਆਂਚਲ ਬਾਵਾ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਬਿਪਨਜੋਤ ਕੌਰ ਨੇ 97 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਜ਼ਿਲ੍ਹੇ ਵਿੱਚ ਚਮਕਾਇਆ ਹੈ ।ਵਰਨਣਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਸੀ. ਬੀ. ਐਸ. ਈ. ਦੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀ ਗੁਰੂ ਅਮਰ ਦਾਸ ਪਬਲਿਕ ਸਕੂਲ ਦੀ ਹੀ ਦੇਣ ਹਨ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ।
 

ਇਸ ਤੋਂ ਇਲਾਵਾ ਸਾਇੰਸ ਸਟਰੀਮ ਦੀ ਵਿਦਿਆਰਥਣ ਨਵਨੁਰ ਕੌਰ ਨੇ 94.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 94.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਗੁਰਸ਼ਾਨ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕਰਕੇ ਅਧਿਆਪਕਾਂ ਅਤੇ ਸਕੂਲ ਦਾ ਮਾਣ ਵਧਾਇਆ ਹੈਜਿਕਰਯੋਗ ਹੈ ਕਿ ਸਕੂਲ ਦੇ 4 ਵਿਦਿਆਰਥੀਆਂ ਨੇ ਪੇਟਿੰਗ ਅਤੇ ਮਿਊਜਿਕ ਵਿਸ਼ੇ ਵਿੱਚੋਂ 100% ਅੰਕ ਹਾਸਿਲ ਕਰਕੇ ਪੂਰੇ ਇਲਾਕੇ ਵਿੱਚ ਸਕੂਲ ਦੀ ਹੋਂਦ ਦਾ ਸਬੂਤ ਦਿੱਤਾ ਹੈ।ਇਸ ਮੌਕੇ ਸਕੂਲ ਦੇ ਚੈਅਰਮੈਨ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸਾਕਸ਼ੀ ਚੌਪੜਾ ਨੇ ਅੱਵਲ ਰਹਿਣ ਵਾਲੇ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿਰ ਬੰਨਿਆਂ ਜਿਹਨਾਂ ਦੀ ਸਖਤ ਮਿਹਨਤ ਸਦਕਾ ਸਕੂਲ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।