Daily Suraj

ਪੰਜਾਬੀ

5 ਫਰਵਰੀ ਨੂੰ ਮਹਾਕੁੰਭ ’ਚ ਜਾ ਸਕਦੇ ਹਨ ਪ੍ਰਧਾਨ ਮੰਤਰੀ- ਸੂਤਰ

21 Jan, 2025 05:30 AM

ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਫਰਵਰੀ ਨੂੰ ਮਹਾਕੁੰਭ ਵਿਚ ਆ ਸਕਦੇ ਹਨ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 27 ਜਨਵਰੀ ਨੂੰ ਮਹਾਕੁੰਭ ਵਿਚ ਸ਼ਾਮਿਲ ਹੋ ਸਕਦੇ ਹਨ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ 1 ਫਰਵਰੀ ਨੂੰ ਸੰਗਮ ਵਿਚ ਡੁਬਕੀ ਲਗਾਉਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਵੀ 10 ਫਰਵਰੀ ਨੂੰ ਪ੍ਰਯਾਗਰਾਜ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।

Latest News