Daily Suraj

ਪੰਜਾਬੀ

ਤਨਖਾਹ ਤੇ ਪੈਨਸ਼ਨ ‘ਚ ਵਾਧਾ: ਕੈਬਿਨੇਟ ਨੇ ਡੀਏ ਵਧਾਉਣ ਨੂੰ ਦਿੱਤੀ ਮੰਜ਼ੂਰੀ

18 Apr, 2026 02:50 PM

ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਸਰਕਾਰ ਵੱਲੋਂ ਵੱਡੀ ਰਾਹਤ ਦੀ ਘੋਸ਼ਣਾ ਕੀਤੀ ਗਈ ਹੈ। ਕੈਬਿਨੇਟ ਮੀਟਿੰਗ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਕੈਬਿਨੇਟ ਨੇ ਮਹਿੰਗਾਈ ਭੱਤੇ (ਡੀਏ) ਵਿੱਚ 2 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦਾ ਡੀਏ ਵਧ ਕੇ 60 ਫੀਸਦੀ ਹੋ ਗਿਆ ਹੈ। ਇਹ ਵਾਧਾ ਮਹਿੰਗਾਈ ਦੇ ਦਬਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ, ਜਿਸ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਤੌਰ ‘ਤੇ ਮਦਦ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ ਵਿੱਚ ਡੀਏ ਨੂੰ 55 ਫੀਸਦੀ ਤੋਂ ਵਧਾ ਕੇ 58 ਫੀਸਦੀ ਕੀਤਾ ਗਿਆ ਸੀ, ਜੋ ਜੁਲਾਈ 2025 ਤੋਂ ਲਾਗੂ ਹੋਇਆ ਸੀ। ਹੁਣ ਨਵੇਂ ਵਾਧੇ ਨਾਲ ਕਰਮਚਾਰੀਆਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਹੋਰ ਇਜ਼ਾਫਾ ਹੋਵੇਗਾ। ਇਸ ਫੈਸਲੇ ਦਾ ਸਿੱਧਾ ਲਾਭ ਦੇਸ਼ ਭਰ ਦੇ ਲੱਖਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ। ਮਹੀਨਾਵਾਰ ਆਮਦਨ ਵਿੱਚ ਵਾਧਾ ਹੋਣ ਨਾਲ ਉਨ੍ਹਾਂ ਲਈ ਘਰੇਲੂ ਖਰਚੇ ਸੰਭਾਲਣਾ ਹੋਰ ਆਸਾਨ ਹੋਵੇਗਾ।

Posted By: Daily Suraj Bureau

Latest News