Daily Suraj

ਪੰਜਾਬੀ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ 'ਚ ਕਟੌਤੀ, ਲੋਨ ਲੈਣਾ ਹੋਵੇਗਾ ਸਸਤਾ

07 Aug, 2019 05:30 AM

ਨਵੀਂ ਦਿੱਲੀ, - ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਅੱਜ ਆਮ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਆਰ. ਬੀ. ਆਈ. ਨੇ ਰੈਪੋ ਰੇਟ 0.35 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰੈਪੋ ਰੇਟ ਦੀ ਨਵੀਂ ਦਰ 5.40 ਫ਼ੀਸਦੀ ਹੋ ਗਈ ਹੈ, ਜਿਹੜੀ ਕਿ ਪਹਿਲਾਂ 5.75 ਫ਼ੀਸਦੀ ਸੀ। ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਦਰਾਂ 'ਚ ਕਟੌਤੀ ਕੀਤੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ 'ਚ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਨੇ 3 ਦਿਨਾਂ ਦੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਰਿਜ਼ਰਵ ਬੈਂਕ ਦੀ ਕਟੌਤੀ ਤੋਂ ਬਾਅਦ ਰਿਵਰਸ ਰੈਪੋ ਰੇਟ 5.15 ਫ਼ੀਸਦੀ ਹੋ ਗਿਆ ਹੈ। ਦੱਸ ਦਈਏ ਕਿ ਰੈਪੋ ਰੇਟ ਘੱਟ ਹੋਣ ਤੋਂ ਬਾਅਦ ਘਰ, ਕਾਰ ਅਤੇ ਵਿਅਕਤੀਗਤ ਲੋਨ ਸਮੇਤ ਹਰ ਪ੍ਰਕਾਰ ਦੇ ਕਰਜ਼ੇ ਸਸਤੇ ਹੋਣ ਦੀ ਉਮੀਦ ਬਣੀ ਹੋਈ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM