Daily Suraj

ਪੰਜਾਬੀ

ਸੁਖਪਾਲ ਖਹਿਰਾ ਮੁਹਾਲੀ ਦੀ ਅਦਾਲਤ ’ਚ ਪੇਸ਼: ਈਡੀ ਨੇ 14 ਦਿਨਾਂ ਦਾ ਰਿਮਾਂਡ ਮੰਗਿਆ

12 Nov, 2021 05:30 AM

ਚੰਡੀਗੜ੍ਹ, 12 ਨਵੰਬਰ-‘ਆਪ’ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM