ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਲੋਕ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੱਬੇ ਰਾਜਪੂਤਾਂ (Amritsar) ਵਿਖੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮੋਜੂਦਾ ਪੰਚਾਇਤ ਮੈਂਬਰ ਜਸਵੰਤ ਸਿੰਘ, ਸੰਦੀਪ ਕੌਰ ਅਤੇ ਮਨਦੀਪ ਸਿੰਘ (ਮਿੰਟੂ), ਰਸ਼ਪਾਲ ਸਿੰਘ, ਅੰਗਰੇਜ ਸਿੰਘ (ਗੇਜਾ) ਬਲਵਿੰਦਰ ਸਿੰਘ ,ਜਗਤਾਰ ਸਿੰਘ, ਸਾਹਿਬ ਸਿੰਘ, ਮੁਖਤਾਰ ਸਿੰਘ ਅਤੇ ਹੋਰ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਸਮੇ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਦੇ ਕੰਮਾਂ ਤੋ ਪ੍ਰਭਾਵਿਤ ਹੋ ਕੇ ਲੋਕ ਸਾਡੀ ਪਾਰਟੀ ਦਾ ਪੱਲਾ ਫੜ ਰਹੇ ਹਨ ਅਤੇ ਸਾਡੀ ਪਾਰਟੀ ਦਾ ਕਾਰਵਾਂ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੱਬ ਰਾਜਪੂਤਾਂ ਵਿਖੇ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸ ਰੂਮ, ਚਾਰ ਦੁਆਰੀ, ਨਵੇਂ ਬਾਥਰੂਮ ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਬੱਚੇ ਵੀ ਹੁਣ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ।
ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਟ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।
ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।
#JandialaGuru
#CongressSetback
#PunjabPolitics
#PoliticalShift
#ElectionNews
#BreakingPolitics
#PunjabElection2025
#CongressCrisis
#LocalPolitics
Posted By: Daily Suraj Bureau