JNU ਹਿੰਸਾ: ਦਿੱਲੀ ਪੁਲਿਸ ਵੱਲੋਂ ਮਾਮਲੇ ‘ਚ ਪਹਿਲੀ FIR ਦਰਜ
- ਦੇਸ਼
- (Asia/Kolkata)
ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ‘ਚ ਦਿੱਲੀ ਪੁਲਿਸ ਨੇ ਪਹਿਲੀ FIR ਦਰਜ ਕਰ ਲਈ ਹੈ। ਇਸ ਦੀ ਜਾਣਕਾਰੀ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਅਤੇ 23 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਸਨ।
Leave a Reply