ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲਾ; ਛੇ ਨਕਸਲੀ ਹਲਾਕ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਛੇ ਨਕਸਲੀ ਮਾਰੇ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦਰਮਿਆਨ ਗੋਲੀਬਾਰੀ ਅੱਜ ਸਵੇਰੇ ਇੰਦਰਾਵਤੀ ਰਾਸ਼ਟਰੀ ਪਾਰਕ ਦੇ ਜੰਗਲ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਇਹ ਜਾਣਕਾਰੀ ਮਿਲੀ ਕਿ ਸਿਖਰਲੇ ਨਕਸਲੀ ਆਗੂ ਇਸ ਖੇਤਰ ਵਿਚ ਮੌਜੂਦ ਹਨ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਦੀ ਇੱਕ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ ਤੇ ਇਸ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀਆਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਪੂਰੇ ਖੇਤਰ ਦੀ ਤਲਾਸ਼ੀ ਮੁਹਿੰਮ ਜਾਰੀ ਹੈ।
Posted By: Daily Suraj Bureau