ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਜੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ : ਮਹਿੰਦਰ ਭਗਤ
- ਪੰਜਾਬ
- 01 May,2025

ਜਲੰਧਰ : ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀਜੇਪੀ ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜ਼ਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਬਾਬੂ ਜਗਜੀਵਨ ਰਾਮ ਚੌਕ ਵਿਖੇ ਧਰਨਾ ਦਿੰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ, ਜਿਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜ਼ੂਦ ਸਨ, ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਅਧਿਕਾਰਾਂ ਦੀ ਲੁੱਟ ਹੈ ਅਤੇ ਇਹ ਸੂਬੇ ਦੀ ਖੁਦਮੁਖਤਿਆਰੀ ਦੇ ਹੱਕ ’ਤੇ ਸਿੱਧਾ ਹਮਲਾ ਹੈ। ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਹੱਦ ਤੱਕ ਜਾਣ ਲਈ ਤਿਆਰ ਹੈ।
ਮਹਿੰਦਰ ਭਗਤ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਵਲੋਂ ਜਿਨ੍ਹਾਂ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਵੇਂ ਕਿ ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਨਹੀਂ ਹੈ, ਪ੍ਰਤੀ ਭੇਦ-ਭਾਵ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਨਾਲ ਸਬੰਧਿਤ ਹੈ। ਅਸੀਂ ਹਰਿਅਣਾ ਨੂੰ ਪਾਣੀ ਦੀ ਇਕ ਵਾਧੂ ਬੂੰਦ ਛੱਡਣ ਦੀ ਆਗਿਆ ਨਹੀਂ ਦਿਆਂਗੇ ਕਿਉਂਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਪ੍ਰਾਪਤ ਕਰ ਰਿਹਾ ਹੈ।
#AAPProtest #WaterDispute #PunjabWaterCrisis #RavneetBittuEffigy #PunjabHaryana #BJPProtest #PunjabPolitics #WaterRights #CrisisInPunjab
Posted By:

Leave a Reply